Monday, September 28, 2026

ਉਤਰ ਪ੍ਰਦੇਸ਼ ਦੇ ਸੀਤਾਪੁਰ ’ਚ ਸਿੱਖ ਦੀ ਮਾਰਕੁੱਟ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੱਤਰ ਪ੍ਰਦੇਸ਼ ਦੇ ਸੀਤਾਪੁਰ ’ਚ ਸਥਿਤ ਜ਼ਿਲ੍ਹਾ ਹਸਪਤਾਲ ਅੰਦਰ ਸਿੱਖ ਨਾਲ ਮਾਰਕੁੱਟ ਕਰਨ ਦੀ SGPC Logoਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।
            ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਉਤਰ ਪ੍ਰਦੇਸ਼ ’ਚ ਪੈਂਦੇ ਸੀਤਾਪੁਰ ਦੇ ਇਲਾਕੇ ਖੈਰ ਸ਼ਹਿਰ ਦੀ ਕੋਤਵਾਲੀ ਪੁਲਿਸ ਵੱਲੋਂ ਬਿਨਾ ਵਜ੍ਹਾ ਸੁਖਦੇਵ ਸਿੰਘ ਨਾਂ ਦੇ ਸਿੱਖ ਦਾ ਬਦਸਲੂਕੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਆਪਣੇ ਬੱਚੇ ਦੇ ਇਲਾਜ਼ ਲਈ ਆਏ ਇਸ ਸਿੱਖ ਵੱਲੋਂ ਬੱਚੇ ਦੀ ਗੰਭੀਰ ਹਾਲਤ ਕਾਰਨ ਲਾਈਨ ਤੋਂ ਅੱਗੇ ਜਾ ਕੇ ਪਰਚੀ ਬਣਵਾਉਣ ਦੀ ਕਾਰਵਾਈ ’ਤੇ ਪੁਲਿਸ ਵੱਲੋਂ ਜ਼ਾਲਮਾਨਾ ਢੰਗ ਅਪਨਾਉਣਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਅਤੇ ਇਸ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਮੁਕੰਮਲ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੜ (ਉਤਰ ਪ੍ਰਦੇਸ਼) ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਗਾਈ ਗਈ ਹੈ, ਜੋ ਮੌਕੇ ’ਤੇ ਜਾ ਕੇ ਆਪਣੀ ਰਿਪੋਰਟ ਦੇਣਗੇ।ਉਨ੍ਹਾਂ ਆਖਿਆ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ।ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply