ਪਿੰਡ ਫਤਾਹਪੁਰ ਵਿਖੇ 175 ਪਰਿਵਾਰਾਂ ਨੂੰ ਵੰਡੀ ਪੈਨਸ਼ਨ
ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 70 ਅਧੀਨ ਪੈਂਦੇ ਇਲਾਕੇ
ਸਤਨਾਮ ਨਗਰ ਵਿਖੇ ਅੰਮ੍ਰਿਤ ਪ੍ਰਾਜੈਕਟ ਤਹਿਤ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਾਣੀ ਦੀਆਂ ਪਾਇਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਾਫ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਅੰਮ੍ਰਿਤ ਪ੍ਰਾਜੈਕਟ ਤਹਿਤ ਪਾਣੀ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ।
ਸੋਨੀ ਵੱਲੋਂ ਪਿੰਡ ਫਤਾਹਪੁਰ ਦੇ 175 ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨ ਮਨਜੁੂਰੀ ਦੇ ਅਥਾਰਟੀ ਪੱਤਰ ਵੀ ਦਿੱਤੇ ਗਏ।ਉਨਾਂ ਕਿਹਾ ਕਿ ਜਿੰਨਾਂ ਲੋਕਾਂ ਦੀ ਪੈਨਸ਼ਨ ਰਹਿ ਗਈ ਹੈ, ਉਨ੍ਹਾਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਮੌਕੇ `ਤੇ ਹੀ ਸਾਰੀਆਂ ਕਾਰਵਾਈਆਂ ਮੁਕੰਮਲ ਕਰਕੇ ਪੈਨਸ਼ਨ ਲਗਾ ਦਿੱਤੀ ਜਾਵੇਗੀ।ਸੋਨੀ ਨੇ ਇਲਾਕੇ ਦਾ ਦੌਰਾ ਕਰਦਿਆਂ ਉਸੇ ਹੀ ਸਮੇਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਲਾਕੇ ਵਿੱਚ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਅੱਜ ਹੀ ਚਲਾਇਆ ਜਾਵੇ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਜੁਗਲ ਕਿਸ਼ੋਰ ਸ਼ਰਮਾ, ਨਿਰਮਲ ਸਿੰਘ, ਰਣਜੀਤ ਸਿੰਘ, ਕਾਲਾ ਪ੍ਰਧਾਨ, ਸੁਲੱਖਣ ਸਿੰਘ ਫੌਜੀ, ਠੇਕੇਦਾਰ ਕੁਲਬੀਰ ਸਿੰਘ ਹਾਜਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media