ਭੀਖੀ, 11 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਪੰਥਕ ਆਗੂ ਜਥੇਦਾਰ ਭੂਰਾ ਸਿੰਘ ਸਮਾਓਂ ਦੀ ਹੋਈ ਬੇਬੱਖਤੀ ਮੌਤ ਤੇ ਦੁੱਖ਼ ਦਾਂ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ
ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਕਿਹਾ ਹੈ ਕਿ ਬਰਗਾੜੀ ਮੋਰਚੇ ਵਿੱਚ ਲਗਭਗ ਪੰਜ ਮਹੀਨੇ ਦਿਨ ਰਾਤ ਸੇਵਾ ਕਰਨ ਵਾਲੇ ਅਤੇ ਸ਼ਹੀਦਾਂ ਦੀ ਲਿਸਟ ਵਿੱਚ ਨਾਮ ਲਿਖਾਉਣ ਵਾਲੇ ਹਰ ਸੰਘਰਸ਼ ਵਿੱਚ ਮੋਹਰੀ ਰਹਿਣ ਵਾਲੇ ਜਥੇਦਾਰ ਭੂਰਾ ਸਿੰਘ ਸਮਾਓਂ ਦੀ ਹੋਈ ਬੇਵਕਤੀ ਮੌਤ ਨਾਲ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।ਸਮੂਹ ਜਥੇਬੰਦੀਆਂ ਇਸ ਦੁੱਖ਼ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀਆਂ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੋਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਯੂਨਾਈਟਿਡ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਬਲਵਿੰਦਰ ਸਿੰਘ ਮੰਡੇਰ, ਬਲਵੀਰ ਸਿੰਘ ਬੱਛੋਆਣਾ, ਬਾਬਾ ਹਰਦੀਪ ਸਿੰਘ ਮਹਿਰਾਜ, ਗੁਰਵਿੰਦਰ ਸਿੰਘ ਬਠਿੰਡਾ, ਸੁਰਿੰਦਰ ਸਿੰਘ ਨਥਾਣਾ, ਜੀਵਨ ਸਿੰਘ ਗਿੱਲ, ਮਨਜੀਤ ਸਿੰਘ ਢੈਪਈ, ਮਹਿੰਦਰ ਸਿੰਘ ਬੁਰਜ ਹਰੀ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਅਤਲਾ ਕਲਾਂ, ਡਾਕਟਰ ਮੱਖਣ ਸਿੰਘ ਅਤਲਾ ਕਲਾਂ, ਲਵਪ੍ਰੀਤ ਸਿੰਘ ਅਕਲੀਆ, ਲਖਵਿੰਦਰ ਸਿੰਘ ਗੁੜਥੜੀ ਆਦਿ ਨੇ ਜਥੇਦਾਰ ਸਮਾਓਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media