Tuesday, July 29, 2025
Breaking News

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨੋਵਿਗਿਆਨ ਤੇ ਸਮਰੱਥਾ ਨਿਰਮਾਣ ਕਾਰਜਸ਼ਾਲਾ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ `ਦੋ ਰੋਜ਼ਾ ਕਾਰਜਸ਼ਾਲਾ ਸੀ.ਬੀ.ਐਸ.ਈ ਸੈਂਟਰ ਆਫ਼ PUNJ1108201920ਐਕਸੀਲੈਂਸ ਚੰਡੀਗੜ੍ਹ ਵਲੋਂ 9 ਤੇ 10 ਅਗਸਤ ਨੂੰ ਕਰਵਾਈ ਗਈ।ਸ਼੍ਰੀਮਤੀ ਗਗਨ ਭਾਟੀਆ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਤੇ ਸ਼੍ਰੀਮਤੀ ਨਵਪ੍ਰੀਤ ਕੌਰ ਬੀ.ਸੀ.ਐਮ ਸਕੂਲ ਲੁਧਿਆਣਾ ਦੋਵੇਂ ਰਿਸੋਰਸ ਪਰਸਨ ਸਨ।ਪੰਜਾਬ ਜ਼ੋਨ ਦੇ 17 ਭਾਗੀਦਾਰਾਂ ਨੇ ਵਰਕਸ਼ਾਪ ਵਿੱਚ ਭਾਗ ਲਿਆ।ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਰਿਸੋਰਸ ਪਰਸਨ ਅਤੇ ਭਾਗੀਦਾਰਾਂ ਦਾ  ਸੁਆਗਤ ਕੀਤਾ ਅਤੇ ਨਵੇਂ ਉਦੇਸ਼ਾਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪ ਅਧਿਆਪਕਾਂ ਲਈ ਆਪਣੇ ਵਿਚਾਰ ਪੇਸ਼ ਕਰਨ ਲਈ ਬਹੁਤ ਲਾਭਦਾਇਕ ਸਿੱਧ ਹੰੁਦੀਆਂ ਹਨ ।
    PUNJ1108201921ਵਰਕਸ਼ਾਪ ਦਾ ਮੁੱਖ ਉਦੇਸ਼ ਮਨੋਵਿਗਿਆਨ ਨੂੰ ਰਚਨਾਤਮਕ ਢੰਗ ਨਾਲ ਪੜ੍ਹਾਉਣਾ ਹੈ।ਪਾਠਕ੍ਰਮ ਦੇ ਮੁੱਖ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਬੱਚਿਆਂ ਵਿੱਚ ਲੁੱਕੀ ਅੰਦਰੂਨੀ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਵੱਖ-ਵੱਖ ਤਰ੍ਹਾਂ ਦੀਆਂ ਪੜ੍ਹਨ ਵਿਧੀਆਂ ਨੂੰ ਲਾਗੂ ਕਰਨਾ ਹੈ ।ਵਰਕਸ਼ਾਪ ਵਿੱਚ ਭਾਗੀਦਾਰਾਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਪਾਵਰ ਪੁਆਇੰਟ ਪ੍ਰਸਤੁਤੀਆਂ ਅਤੇ ਪ੍ਰੇਰਨਾਦਾਇਕ ਵੀਡੀਓ ਦਿਖਾ ਕੇ ਕਾਰਜਸ਼ਾਲਾ ਨੂੰ ਰੌਚਕ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ।
    ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਸੰਦੇਸ਼ ਦਿੱਤਾ ਕਿ ਪੜ੍ਹਾਈ ਇੱਕ ਨਾ ਖ਼ਤਮ ਹੋਣ ਵਾਲੀ ਪ੍ਰਕਿਰਿਆ ਹੈ ਅਤੇ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਅਧਿਆਪਕਾਵਾਂ ਨੂੰ ਉਹਨਾਂ ਦੇ ਪੜ੍ਹਾਉਣ ਕੌਸ਼ਲ ਵਿੱਚ ਮਦਦ ਕਰਦੀਆਂ ਹਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply