ਡਿਪਟੀ ਕਮਿਸ਼ਨਰ ਨੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਦੁਲਾਰ ਸਿੰਘ ਢਿਲੋ ਡਿਪਟੀ ਅੰਮਿ੍ਰਤਸਰ ਪੁੱਜੇ।ਜਿਥੇ ਉਨ੍ਹਾਂ ਨੇ ਆਜ਼ਾਦੀ ਦਿਵਸ ਦੀਆਂ ਰਿਹਰਸਲਾਂ ਨੂੰ ਦੇਖਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧੀਆ ਢੰਗ ਨਾਲ ਇਸ ਸਮਾਗਮ ਨੂੰ ਨੇਪਰੇ ਚਾੜ੍ਹਣ ਲਈ ਪ੍ਰਬੰਧ ਕੀਤੇ ਜਾਣ।
ਵਿਦਿਆਰਥੀਆਂ, ਐਨ.ਸੀ.ਸੀ. ਅਤੇ ਪੰਜਾਬ ਪੁਲਿਸ ਜਵਾਨਾਂ ਅਤੇ ਵੱਖ-ਵੱਖ ਸਕੂਲਾਂ ਦੇ ਬੈਂਡਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਵੀ ਰਿਹਰਸਲ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਇਸ ਮੌਕੇ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀਮਤੀ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ-1, ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਅੰਮਿ੍ਰਤਸਰ-2, ਸੁਖਨਾਜ ਸਿੰਘ ਏ.ਸੀ.ਪੀ ਹੈਡਕੁਆਟਰ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …