ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ ਐਜ਼ੂਕੇਸ਼ਨ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਗਏ
‘ਜਲ ਸ਼ਕਤੀ’ ਲਈ ‘ਜਲ ਸ਼ਕਤੀ’ ਦੇ ਅਧੀਨ ਜਲ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ ਜਿਸ ਦੇ ਤਹਿਤ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।
ਰੈਲੀ ਦੀ ਸ਼ੁਰੂਆਤ ਦੇ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੂਰੇ ਭਾਰਤ ਨੂੰ ਜਲ ਸਬੰਧੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਥੋਂ ਤੱਕ ਕਿ ਪੰਜਾਬ ਵਿੱਚ ਪਾਣੀ ਦਾ ਪੱਧਰ ਬਹੁਤ ਘੱਟ ਗਿਆ ਹੈ।ਜਿਸ ਕਾਰਨ ਆਉਣ ਵਾਲੀ ਪੀੜੀ ਨੂੰ ਪਾਣੀ ਦੀ ਘਾਟ ਵਰਗੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਇਸ ਲਈ ਜਰੂਰੀ ਹੈ ਕਿ ਹਰੇਕ ਵਿਅਕਤੀ ਪਾਣੀ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆ ਪਾਣੀ ਬਚਾਉਣ ਦਾ ਪ੍ਰਣ ਕਰੇ।
ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ ਕਰਦਿਆਂ ਕਿਹਾ ਕਿ ਸਰਕਾਰੀ ਪੱਧਰ ’ਤੇ ਹੀ ਨਹੀਂ ਸਗੋਂ ਵਿਅਕਤੀਗਤ ਪੱਧਰ ’ਤੇ ਵੀ ਅਜਿਹੇ ਕਦਮ ਚੁੱਕੇ ਜਾਣੇ ਚਾਹੀਦੇ ਹਨ।ਇਸ ਰੈਲੀ ਦਾ ਆਯੋਜਨ ਡਾ. ਸਤਿੰਦਰ ਢਿੱਲੋਂ ਅਤੇ ਡਾ. ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ।ਇਸ ਮੌਕੇ ਕਾਲਜ ਵਾਈਸ ਪ੍ਰਿੰਸੀਪਲ ਡਾ.ਨਿਰਮਲਜੀਤ ਕੌਰ ਸੰਧੂ ਅਤੇ ਸਮੂਹ ਸਟਾਫ ਹਾਜ਼ਰ ਸੀ।
Check Also
ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ
ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media