ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਡਿਗਰੀ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਅਲੀਸ਼ਾ ਮੌਂਗਾ ਜਿਸ ਨੇ 734 ਨੰਬਰਾਂ ਨਾਲ ’ਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ ਹੈ, ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜ਼ਮੈਂਟ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਕੇ ਆਪਣਾ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਨਾ ਦਿੱਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ, ਡਾ. ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਰਾਸ਼ੀਮਾ ਚੰਗੋਤਰਾ, ਪ੍ਰੋ: ਦਿਵਿਆ ਸ਼ਰਮਾ, ਪ੍ਰੋ: ਮੋਹਿਤ ਸੈਣੀ, ਪ੍ਰੋ: ਨਰੇਸ਼, ਪ੍ਰੋ: ਹਰਕੰਵਲ ਕੌਰ ਤੇ ਹੋਰ ਕਾਲਜ ਸਟਾਫ਼ ਮੈਂਬਰ ਮੌਜ਼ੂਦ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …