Friday, May 29, 2026

ਫੈਡਰੇਸ਼ਨ (ਮਹਿਤਾ) ਵਲੋਂ ਭਗਤ ਰਵਿਦਾਸ ਮੰਦਿਰ ਢਾਹੇ ਜਾਣ ਦੇ ਰੋਸ `ਚ ਸੱਦੇ ਭਾਰਤ ਬੰਦ ਦੀ ਹਮਾਇਤ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਇਕ ਹੰਗਾਮੀ ਮੀਟਿੰਗ ਅੰਮ੍ਰਿਤਸਰ PUNJ1208201901ਵਿਖੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਦਿੱਲੀ ਦੇ ਤੁਗਲਕਾਬਾਦ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਾਚੀਨ ਮੰਦਿਰ ਨੂੰ ਢਾਏ ਜਾਣ ਦੇ ਵਿਰੋਧ ਵਿਚ ਰਵੀਦਾਸ ਸਮਾਜ ਨਾਲ ਸੰਬੰਧਿਤ ਵੱਖ-ਵੱਖ ਜਥੇਬੰਦੀਆਂ ਵਲੋਂ ਕੱਲ ਦੇ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਦਾ ਐਲਾਨ ਕੀਤਾ ਗਿਆ।ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਭਗਤ ਰਵਿਦਾਸ ਜੀ ਵਲੋਂ ਲਿਖੀ ਗਈ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ ਹੈ ਅਤੇ ਸਾਰੀ ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਿਰ ਝੁਕਾਉਂਦੀ ਹੈ
         ਸਾਰੇ ਸਿੱਖ ਜਗਤ ਵਿਚ ਭਗਤ ਰਵਿਦਾਸ ਜੀ ਦਾ ਸਤਿਕਾਰ ਕੀਤਾ ਜਾਂਦਾ ਹੈ ਅਤੇ ਭਗਤ ਰਵਿਦਾਸ ਜੀ ਦਾ ਮੰਦਿਰ ਤੋੜੇ ਜਾਣਾ ਸਰਕਾਰ ਅਤੇ ਪ੍ਰਸ਼ਾਸ਼ਨ ਲਈ ਬੜੀ ਸ਼ਰਮਨਾਕ ਗੱਲ ਹੈ।ਇਸ ਨੂੰ ਫੈਡਰੇਸ਼ਨ ਕਦੀ ਬਰਦਾਸ਼ਤ ਨਹੀਂ ਕਰੇਗੀ।ਫੈਡਰੇਸ਼ਨ ਦੇ ਪ੍ਰਧਾਨ ਢੋਟ ਅਤੇ ਸੀਨੀਅਰ ਆਗੂ ਗਗਨਦੀਪ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਮਹਿਤਾ ਭਗਤ ਰਵਿਦਾਸ ਜੀ ਦੇ ਮੰਦਿਰ ਨੂੰ ਢਾਹੇ ਜਾਣ ਦਾ ਡੱਟ ਕੇ ਵਿਰੋਧ ਕਰਦੀ ਹੈ ਅਤੇ ਰਵਿਦਾਸ ਸਮਾਜ ਵਲੋਂ ਵਿਢੇ ਗਏ ਸੰਘਰਸ਼ ਦਾ ਡੱਟ ਕੇ ਸਾਥ ਦੇਵੇਗੀ।
         ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਲਖਬੀਰ ਸਿੰਘ ਸੇਖੋਂ, ਮਨਜੀਤ ਸਿੰਘ ਬਾਠ, ਮਨਮੋਹਨ ਸਿੰਘ ਲਾਟੀ, ਗੁਰਦੀਪ ਸਿੰਘ ਸੁਰ ਸਿੰਘ, ਹਰਮੀਤ ਸਿੰਘ ਸਲੂਜਾ, ਬਲਵਿੰਦਰ ਸਿੰਘ ਕੰਬੋਅ, ਭੁਪਿੰਦਰ ਸਿੰਘ ਮਾਹਲ, ਮਨਜੀਤ ਸਿੰਘ ਜੋੜਾ ਫਾਟਕ, ਜਗਪ੍ਰੀਤ ਸਿੰਘ ਮਨੀ, ਸਿਮਰਨਜੀਤ ਸਿੰਘ ਭੁੱਲਰ, ਕਰਨਦੀਪ ਸਿੰਘ ਸੱਗੂ, ਤਜਿੰਦਰ ਸਿੰਘ ਪ੍ਰਿੰਸ, ਅੰਗਰੇਜ ਸਿੰਘ, ਰਾਜਿੰਦਰ ਸਿੰਘ ਰਾਜੂ, ਭਾਈ ਨਰਿੰਦਰ ਸਿੰਘ ਆਦਿ ਫੈਡਰੇਸ਼ਨ ਆਗੂ ਹਾਜ਼ਰ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply