ਭੀਖੀ, 13 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ
ਮੰਦਰ ਨੂੰ ਢਾਹੁਣ ਵਿਰੁੱਧ ਰੋਸ ਵਜੋਂ ਬੰਦ ਦਾ ਸੱਦੇ ਤਹਿਤ ਰਵੀਦਾਸ ਭਾਈਚਾਰੇ ਵਲੋਂ ਭੀਖੀ ਸ਼ਹਿਰ ਵਿਚ ਪਹਿਲਾਂ ਤਾਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਾਅਦ ਵਿੱਚ ਬਰਨਾਲਾ ਰੋਡ ਦੇ ਮੇਨ ਚੌਕ ਵਿਚ ਧਰਨਾ ਲਾਇਆ ਗਿਆ।ਇਸ ਧਰਨੇ ਨੂੰ ਸੰਬੋਧਨ ਕੀਤਾ ਇਸ ਮੌਕੇ ਤੇ ਬੋਲਦਿਆਂ ਮੀਰੀ-ਪੀਰੀ ਸੰਤ ਸਮਾਜ ਦੇ ਮੁੱਖ ਸੇਵਾਦਾਰ ਬਾਬਾ ਲਾਲ ਸਿੰਘ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਸਰਕਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਉਪਰ ਹਮਲਾ ਕਰਵਾਇਆ ਅਤੇ ਸਿੱਖਾਂ ਦਾ ਕਤਲੇਆਮ ਕੀਤਾ ਅਤੇ ਇਸ ਤੋਂ ਬਾਅਦ ਬਰਗਾੜੀ ਵਿਖੇ ਸ਼ਾਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਿੰਘਾਂ `ਤੇ ਗੋਲੀਆਂ ਚਲਾਈਆਂ।ਹੁਣ ਦਿੱਲੀ ਸਥਿਤ ਸ੍ਰੀ ਰਵੀਦਾਸ ਮੰਦਰ ਡਾਹ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ।ਇਸ ਮੌਕੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਰਵੀਦਾਸ ਭਾਈਚਾਰੇ ਦੇ ਲੋਕ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇਦੇ ਸ਼ਾਮਲ ਸਨ।ਇਸ ਬੰਦ ਦੇ ਸੱਦੇ ਦਾ ਭੀਖੀ ਸ਼ਹਿਰ ਵਿਚ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ।ਬਜ਼ਾਰ ਵਿੱਚ ਆਮ ਦਿਨਾਂ ਵਾਂਗ ਦੁਕਾਨਾਂ ਖੱਲੀਆਂ ਹੋਈਅਆਂ ਸਨ ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media