Friday, August 8, 2025
Breaking News

6ਵੇਂ ਅਰਦਾਸ ਸਮਾਗਮ ਦੌਰਾਨ ਭਲਾਈ ਕੇਂਦਰ `ਚ ਹੋਈ ਸਰਬਤ ਦੇ ਭਲੇ ਦੀ ਅਰਦਾਸ

ਸਤਵੇਂ ਅਰਦਾਸ ਸਮਾਗਮ ਸਬੰਧੀ ਜਲਦ ਹੋਵੇਗੀ ਮੀਟਿੰਗ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ PUNJ1308201906ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਵੀਂ ਲਹਿਰ `550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ` ਦਾ ਛੇਵਾਂ ਅਰਦਾਸ ਸਮਾਗਮ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਕਰਵਾਇਆ ਗਿਆ।ਸਮਾਗਮ ਦੀ ਆਰੰਭਤਾ ਸੌ ਦਰ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਉਪਰੰਤ ਪੰਥ ਪ੍ਰਸਿੱਧ ਕਰਿਤਨੀ ਜੱਥੇ ਭਾਈ ਤੇਜਿੰਦਰ ਸਿੰਘ ਜੋਸ਼ ਲੁਧਿਆਣੇ ਵਾਲੇ, ਭਾਈ ਦਵਿੰਦਰ ਸਿੰਘ ਸੌਢੀ ਲੁਧਿਆਣੇ ਵਾਲੇ, ਬਾਬਾ ਕੁੰਦਨ ਸਿੰਘ ਨਿਸ਼ਕਾਮ ਕੀਰਤਨ ਅਕੈਡਮੀ ਦੇ ਬੱਚਿਆਂ ਦਾ ਜੱਥਾ, ਬੀਬੀ ਕੌਲਾਂ ਜੀ ਬਾਲ ਫੁਲਵਾੜੀ ਦਾ ਜੱਥਾ, ਬੀਬੀ ਪਰਮਜੀਤ ਕੋਰ ਪੰਮਾਂ ਭੈਣਜੀ ਦੇ ਜੱਥੇ ਤੋਂ ਇਲਾਵਾ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀਆਂ ਹਾਜਰੀਆਂ ਭਰੀਆਂ।
 ਸਮਾਗਮ ਵਿੱਚ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਬਾਬਾ ਸੁਖਦੇਵ ਸਿੰਘ ਭੁਚੋ ਸਾਹਿਬ ਵੱਲੋਂ ਬਾਬਾ ਰਮਨ ਸਿੰਘ, ਭਾਈ ਵਿਸ਼ਾਲ ਸਿੰਘ ਕਥਾਵਾਚਕ, ਮਾਤਾ ਵਿਪਨਪ੍ਰੀਤ ਕੋਰ ਲੁਧਿਆਣੇ ਵਾਲੇ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀਆਂ ਭਰੀਆਂ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਪੁੱਜੀਆਂ ਸ਼ਖਸ਼ੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਛੇਵੇਂ ਅਰਦਾਸ ਸਮਾਗਮ ਦੌਰਾਨ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਜਪੁਜੀ ਸਾਹਿਬ, ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇੇੇ ਸਹਿਜ ਪਾਠ, ਵਾਹਿਗੁਰੂ ਗੁਰਮੰਤਰ ਦੇ ਜਾਪ ਅਤੇ ਹੋਰ ਬਾਣੀਆਂ ਦੇ ਜਪ-ਤਪ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।ਉਨਾਂ ਦੱਸਿਆ ਕਿ ਸਤਵੇਂ ਅਰਦਾਸ ਸਮਾਗਮ ਸਬੰਧੀ ਭਲਾਈ ਕੇਂਦਰ ਵਿਖੇ ਜਲਦੀ ਹੀ ਮੀਟਿੰਗ ਹੋਵੇਗੀ।ਇਸ ਮੌਕੇ ਪਿੰਡਾਂ ਸ਼ਹਿਰ ਦੀਆਂ ਸੰਗਤਾਂ ਤੋਂ ਇਲਾਵਾ ਸ਼ਾਹਜਾਨਪੁਰ, ਲੁਧਿਆਣਾ, ਦਾਲਮ ਤੇ ਜਲੰਧਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ `ਚ ਸ਼ਮੂਲੀਅਤ ਕੀਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply