Monday, August 24, 2026

15 ਅਗਸਤ ਨੂੰ ਸੁਖਜਿੰਦਰ ਸਿੰਘ ਰੰਧਾਵਾ ਅੰਮ੍ਰਿਤਸਰ `ਚ ਲਹਿਰਾਉਣਗੇ ਤਿਰੰਗਾ

ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਨੇ ਸਮਾਂ ਬੰਨਿਆ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਜ਼ਿਲ੍ਹਾ ਪੱਧਰ `ਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ PUNJ1308201910ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਕਰਵਾਈ ਗਈ, ਜਿਸ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵ ਵਿਸ਼ੇਸ਼ ਤੌਰ `ਤੇ ਪੁੱਜੇ।ਪੰਜਾਬ ਪੁਲਿਸ, ਪੰਜਾਬ ਜੇਲ੍ਹ ਗਾਰਡ, ਪੰਜਾਬ ਹੋਮ ਗਾਰਡ, ਐਨ.ਸੀ.ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ।ਤਰਿੰਗਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਹਿਮਾਸ਼ੂੰ ਅਗਰਵਾਲ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਏ.ਡੀ.ਸੀ.ਪੀ ਸਰਤਾਜ ਸਿੰਘ ਚਾਹਲ ਤੇ ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ ਵੀ ਉਨਾਂ ਨਾਲ ਪਰੇਡ ਦੇ ਮੁਆਇਨੇ ਮੌਕੇ ਉਨਾਂ ਨਾਲ ਹਾਜ਼ਰ ਰਹੇ।
     PUNJ1308201911ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਅਤੇ ਰਵੀ ਪਟਿਆਲਾ ਵੱਲੋਂ ਮੋਟਰਸਾਈਕਲ ਉਤੇ ਕਰਤਬ ਵਿਖਾਏ ਗਏ।ਗਤਕੇ ਦੇ ਨੌਜਵਾਨਾਂ ਨੇ ਮਾਰਸ਼ਲ ਆਰਟ ਦਾ ਬਾਖੂਬੀ ਪ੍ਰਦਰਸ਼ਨ ਕੀਤਾ।ਛੋਟੇ-ਛੋਟੇ ਬੱਚਿਆਂ ਵੱਲੋਂ ਤਿਆਰ ਕੀਤਾ ਗਿਆ ਇਹ ਪ੍ਰੋਗਰਾਮ ਕਾਬਿਲ-ਏ-ਤਾਰੀਫ਼ ਸੀ ਅਤੇ ਹਾਜ਼ਰੀਨ ਨੇ ਜਿੱਥੇ ਭਰ ਗਰਮੀ ਵਿਚ ਪ੍ਰੋਗਰਾਮ ਦਾ ਆਨੰਦ ਲਿਆ, ਉਥੇ ਤਾੜੀਆਂ ਨਾਲ ਰੱਜਵੀਂ ਦਾਦ ਵੀ ਦਿੱਤੀ।
      ਡਿਪਟੀ ਕਮਿਸ਼ਨਰ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਆਜ਼ਾਦੀ ਦਿਹਾੜੇ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਦਰਸਾਉਂਦੀਆਂ ਝਾਕੀਆਂ ਵੀ ਪ੍ਰੋਗਰਾਮ ਦਾ ਹਿੱਸਾ ਬਣਨਗੀਆਂ।ਉਨਾਂ ਦੱਸਿਆ ਕਿ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ
        ਇਸ ਮੌਕੇ ਜਗਮੋਹਨ ਸਿੰਘ ਡੀ.ਸੀ.ਪੀ, ਮੁਖਵਿੰਦਰ ਸਿੰਘ ਭੁੱਲਰ ਡੀ.ਸੀ.ਪੀ, ਐਸ.ਡੀ.ਐਮ ਵਿਕਾਸ ਹੀਰਾ, ਸ੍ਰੀਮਤੀ ਅਮਨਦੀਪ ਕੌਰ ਸਹਾਇਕ ਕਮਿਸ਼ਨਰ ਜਨਰਲ, ਲਖਬੀਰ ਸਿੰਘ ਏ.ਡੀ.ਸੀ.ਪੀ, ਸੰਦੀਪ ਮਲਿਕ ਏ.ਡੀ.ਸੀ.ਪੀ, ਸੁਖਨਾਜ ਸਿੰਘ ਏ.ਸੀ.ਪੀ ਹੈਡਕੁਆਟਰ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਗੁਰਲਾਲ ਸਿੰਘ ਰਿਆੜ ਜ਼ਿਲ੍ਹਾ ਖੇਡ ਅਧਿਕਾਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply