ਸਮਰਾਲਾ, 15 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਧਾਰਮਿਕ ਸਥਾਨ ਨੂੰ ਢਹਾਉਣਾ
ਅਤਿ ਨਿੰਦਣਯੋਗ ਘਟਨਾ ਹੈ, ਇਸ ਨਾਲ ਰਵਿਦਾਸ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਲੱਗੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵਲੋਂ ਡਾ. ਬੀ. ਆਰ. ਅੰਬੇਦਕਰ ਸਾਹਿਬ ਦੇ ਸੰਵਿਧਾਨ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਸੀ।ਜਿਹੜੀ ਸਮੂਹਿਕ ਰੂਪ ਵਿਚ ਇਕੱਠੇ ਹੋਏ ਐਸ.ਸੀ ਭਾਈਚਾਰੇ ਨੇ ਕਾਮਯਾਬ ਨਹੀਂ ਹੋਣ ਦਿੱਤੀ। ਹੁਣ ਵੀ ਐਸ.ਸੀ ਭਾਈਚਾਰਾ ਮੋਦੀ ਦੀਆਂ ਘਿਨੌਣੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਵੇਗਾ।ਧਾਰਮਿਕ ਸਥਾਨ ਢਾਹ ਕੇ ਮੋਦੀ ਸਰਕਾਰ ਨੇ ਐਸ.ਸੀ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।ਉਨਾਂ ਕਿਹਾ ਕਿ ਜਲਦ ਹੀ ਸਮਰਾਲੇ ਇਲਾਕੇ ਦੇ ਲੋਕਾਂ ਵਲੋਂ ਦਸਤਖਤ ਮੁਹਿੰਮ ਰਾਹੀਂ ਇੱਕ ਪੱਤਰ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਜਰੀਵਾਲ ਸਰਕਾਰ ਨੂੰ ਭੇਜਿਆ ਜਾਵੇਗਾ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media