ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ
ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਹਨ।ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਵੀ ਸਰਵਣ ਕਰਵਾਇਆ।ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ।ਕਪਾਲ ਮੋਚਨ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਗਧੌਲਾ, ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਗੁਰਦਿਆਲ ਸਿੰਘ, ਪਰਮਜੀਤ ਸਿੰਘ ਤੇ ਮੰਗਪ੍ਰੀਤ ਸਿੰਘ, ਸੁਪਰਵਾਈਜ਼ਰ ਗੁਰਿੰਦਰ ਸਿੰਘ ਦੇਵੀਦਾਸਪੁਰ, ਬਾਬਾ ਸੁੱਖਾ ਸਿੰਘ, ਲਾਜਵੰਤ ਸਿੰਘ, ਜਸਵੰਤ ਸਿੰਘ ਮੰਧਾਰ, ਅਮਰਜੀਤ ਸਿੰਘ ਮੰਗੀ, ਪ੍ਰਮਿੰਦਰ ਸਿੰਘ ਕੋਤਰਖਾਨਾ, ਅਮਰਜੀਤ ਸਿੰਘ ਵਕੀਲ, ਬਲਜੀਤ ਸਿੰਘ ਮੰਧਾਰ, ਤੇਜਾ ਸਿੰਘ ਬਿਲਾਸਪੁਰ, ਸੁਰਿੰਦਰ ਸਿੰਘ ਬਲਾਚੋਰ ਆਦਿ ਮੌਜੂਦ ਸਨ।
ਇਸੇ ਦੌਰਾਨ ਨਗਰ ਕੀਰਤਨ ਦਾ ਕਪਾਲ ਮੋਚਨ ਤੋਂ ਅੱਗੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤਾਂ ਨੇ ਸਿਰੋਪਾਓ ਵੀ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਈ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਅਤੇ ਗਤਕਾ ਅਤੇ ਬੈਂਡ ਪਾਰਟੀਆਂ ਵੱਲੋਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media