ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸਥਾਨਕ ਭਾਈ ਵੀਰ ਸਿੰਘ
ਨਿਵਾਸ ਲਾਰੰਸ ਰੋਡ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ।ਜਿਸ ਵਿਚ ਅੱਜ ਦੇ ਵਿਸ਼ੇ “ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ” ਵਿਸ਼ੇ `ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਪੇਸ਼ ਕਰਦੇ ਹੋਏ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।ਬੀਬੀ ਭਜਨ ਕੌਰ ਨੇ ਸਟੇਜ਼ ਸੰਭਾਲੀ।ਰਾਗੀ ਜੱਥਿਆਂ ਅਤੇ ਸਿੰਘ ਸਾਹਿਬਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਬੀਬੀ ਹਰਲੀਨ ਕੌਰ ਅਤੇ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸੇ ਤਰਾਂ ਕੱਲ ਧਾਰਮਿਕ ਸਮਾਗਮ ਗੁਰਦੁਆਰਾ ਤਪ ਅਸਥਾਨ ਡੇਰਾ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ ਵਾਲੇ ਚੌਂਕ ਮੰਨਾ ਸਿੰਘ ਵਿਖੇ ਸਜਾਇਆ ਗਿਆ ਸੀ।ਜਿਸ ਦੋਰਾਨ “ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ” ਵਿਸ਼ੇ `ਤੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਮਤਿ ਵਿਚਾਰ ਪੇਸ਼ ਕਰਦੇ ਹੋਏ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ।ਭਾਈ ਸਰਬਜੀਤ ਸਿੰਘ ਭਲਾਈ ਕੇਂਦਰ ਵਾਲੇ, ਬੀਬੀ ਪਰਮਜੀਤ ਕੌਰ ਜੀ ਪੰੰਮਾ ਭੈਣਜੀ ਬੀਬੀ ਕੋਂਲਾ ਜੀ ਭਲਾਈ ਕੇਂਦਰ ਨੇ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ।ਗੁਰਦੁਆਰਾ ਕਮੇਟੀ ਪ੍ਰਬੰਧਕ ਸੁਰਜੀਤ ਸਿੰਘ, ਅਵਤਾਰ ਸਿੰਘ ਤੇ ਇੰਦਰਜੀਤ ਸਿੰਘ ਆਦਿ ਨੇ ਰਾਗੀ ਜੱਥਿਆਂ ਅਤੇ ਸਿੰਘ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਰਾਜਿੰਦਰ ਸਿੰਘ ਪ੍ਰਧਾਨ, ਭਾਈ ਜਸਬੀਰ ਸਿੰਘ, ਗੁਰਬਖਸ਼ ਸਿੰਘ ਬੱਗਾ, ਸਤਿੰਦਰ ਸਿੰਘ ਚਾਵਲਾ, ਜਸਬੀਰ ਸਿੰਘ ਏ.ਜੀ.ਐਮ, ਇੰਜ. ਦਰਸ਼ਨ ਸਿੰਘ ਰਿਟਾ. ਚੀਫ ਇੰਜੀਨੀਅਰ, ਜਸਵੰਤ ਸਿੰਘ ਅਤੇ ਜਗਦੀਸ਼ ਸਿੰਘ, ਰਾਜਿੰਦਰ ਭੁਪਿੰਦਰ ਸਿੰਘ ਪਿੰਦਾ, ਕੰਵਲਜੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media