Sunday, April 26, 2026

ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਾਈ ਗਈ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਵਰ੍ਹੇ ਨੂੰ PUNJ1508201911ਸਮਰਪਿਤ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਅੰਮ੍ਰਿਤਸਰ ਸ਼ਹਿਰ ਦੇ ਪੰਜ ਪ੍ਰੀਖਿਆ ਕੇਂਦਰਾਂ ਵਿਖੇ ਕਰਾਈ ਗਈ।
        ਇਸ ਪ੍ਰੀਖਿਆ ਵਿਚ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅਪੈਕਸ ਇੰਟਰਨੈਸ਼ਨਲ ਸਕੂਲ ਮੋਹਨੀ ਪਾਰਕ, ਰਾਸ਼ਟਰੀ ਬਾਲ ਸਿਕਸ਼ਾ ਕੇਂਦਰ ਕਿਸ਼ਨ ਕੋਟ, ਅਮਰਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ, ਡੀਆਰ ਮਾਡਰਨ ਸਕੂਲ ਛੇਹਰਟਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ, ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਅਤੇ ਐਲਡੀ ਪੈਰਾਮਾਉਟ ਸਕੂਲ ਨਰਾਇਣਗੜ੍ਹ ਦੇ ਛੇਵੀਂ ਤੋਂ ਅੱਠਵੀਂ (ਮਿਡਲ ਗਰੁਪ) ਅਤੇ ਨੌਵੀਂ ਤੋਂ ਬਾਰਵੀਂ (ਸੈਕੰਡਰੀ ਗਰੁੱਪ) ਦੇ 223 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚ 93 ਲੜਕੇ ਅਤੇ 130 ਲੜਕੀਆਂ ਸ਼ਾਮਲ ਸਨ।
        ਇਸ ਪ੍ਰੀਖਿਆ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਸਫਲਤਾਪੂਰਵਕ ਸਿਰੇ ਚਾੜਣ ਵਿਚ ਤਰਕਸ਼ੀਲ ਆਗੂਆਂ ਸੁਮੀਤ ਸਿੰਘ, ਜਸਪਾਲ ਬਾਸਰਕਾ, ਮੇਜਰ ਸਿੰਘ, ਕਾਮਰੇਡ ਬਲਵਿੰਦਰ ਦੁਧਾਲਾ, ਮਨਜੀਤ ਬਾਸਰਕੇ, ਬਲਦੇਵ ਰਾਜ ਵੇਰਕਾ, ਸੁਖਮੀਤ ਸਿੰਘ, ਮਾਸਟਰ ਕੁਲਜੀਤ ਵੇਰਕਾ, ਧਰਵਿੰਦਰ ਕੋਹਾਲੀ, ਰਾਜ ਕੁਮਾਰ ਵੇਰਕਾ, ਸੁਖਬੀਰ ਸਿੰਘ , ਰਮੇਸ਼ ਕੁਮਾਰ, ਅਸ਼ਵਨੀ ਕੁਮਾਰ, ਸੁਖਬੀਰ ਸਿੰਘ, ਕੀਰਤ ਸਿੰਘ ਅਤੇ ਸੁਮਨਪ੍ਰੀਤ ਕੌਰ ਨੇ ਆਪਣੀ ਜ਼ਿੰਮੇਵਾਰੀ ਖੂਬ ਨਿਭਾਈ।
        ਇਸ ਮੌਕੇ ਤਰਕਸ਼ੀਲ ਆਗੂ ਸੁਮੀਤ ਸਿੰਘ ਨੇ ਦਸਿਆ ਕਿ ਇਸ ਪ੍ਰੀਖਿਆ ਦਾ ਮੰਤਵ ਵਿਦਿਆਰਥੀਆਂ ਨੂੰ ਅੰਧ ਵਿਸ਼ਵਾਸਾਂ, ਵਹਿਮਾਂ ਭਰਮਾਂ, ਨਸ਼ਿਆਂ, ਜੋਤਿਸ਼, ਕਿਸਮਤਵਾਦ ਅਤੇ ਰੂੜੀਵਾਦ ਅਤੇ ਹੋਰਨਾਂ ਸਮਾਜਕ ਬੁਰਾਈਆਂ ਖਿਲਾਫ ਚੇਤਨ ਕਰਨ ਦੇ ਨਾਲ ਨਾਲ ਉਨ੍ਹਾਂ ਵਿਚ ਵਿਗਿਆਨੀਆਂ, ਚਿੰਤਕਾਂ ਅਤੇ ਇਨਕਲਾਬੀ ਸ਼ਹੀਦਾਂ ਦੇ ਸ਼ਾਨਾਮਤੀ ਇਤਿਹਾਸ ਤੋਂ ਜਾਣੂ ਕਰਾਉਣਾ ਹੈ ਜਦੋਂਕਿ ਮੌਜੂਦਾ ਸਿਖਿਆ ਪ੍ਰਣਾਲੀ ਇਸ ਦੇ ਬਿਲਕੁਲ ਉਲਟ ਭੁਗਤ ਰਹੀ ਹੈ।ਉਨ੍ਹਾਂ ਦਸਿਆ ਕਿ ਸਮੁੱਚੇ ਪੰਜਾਬ ਅਤੇ ਚੰਡੀਗੜ੍ਹ ਵਿਖੇ ਬਣਾਏ ਗਏ 292 ਪ੍ਰੀਖਿਆ ਕੇਂਦਰਾਂ ਵਿਚ ਲਗਪਗ 21 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਦਸਿਆ ਕਿ ਇਸ ਪ੍ਰੀਖਿਆ ਦਾ ਨਤੀਜਾ ਅਗਲੇ ਦੋ ਹਫਤੇ ਵਿੱਚ ਕੱਢਿਆ ਜਾਵੇਗਾ ਅਤੇ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਰਕਸ਼ੀਲ ਕਿਤਾਬਾਂ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply