ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਉਹਨਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾ ਭੇਂਟ ਕੀਤੀ, ਜਿੰਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨਾਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਪੜੀਆਂ ਅਤੇ ਅਜ਼ਾਦੀ ਨਾਲ ਸਬੰਧਿਤ ਇੱਕ ਪਲੇਅ ਵੀ ਕੀਤਾ।ਸਾਰਾ ਵਾਤਾਵਰਨ `ਵੰਦੇ ਮਾਤਰਮ` ਦੇ ਨਾਅਰਿਆਂ ਨਾਲ ਗੂੰਜ ਰਿਹਾ ਸੀ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਇਸ ਮੌਕੇ ਤੇ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ, ਅਧਿਆਪਕਾਂ ਤੇ ਬੱਚਿਆਂ ਦੇ ਪਰਿਵਾਰਾਂ ਵਧਾਈਆਂ ਦਿੱਤੀਆਂ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …