ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟ ਖਾਲਸਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਜਾਦੀ ਦਿਹਾੜਾ ਮਨਾਇਆ ਗਿਆ।ਇਸ ਦੋਰਾਨ ਝੰਡੇ ਦੀ ਰਸਮ ਐਸ.ਐਮ.ਸੀ ਚੇਅਰਮੈਨ ਸਵਿੰਦਰ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ ਵੱਲੋਂ ਨਿਭਾਈ ਗਈ।ਚੇਅਰਮੈਨ ਸਵਿੰਦਰ ਸਿੰਘ ਨੇ ਪ੍ਰਿੰਸੀਪਲ ਕੰਵਲਜੀਤ ਕੌਰ ਦੁਆਰਾ ਸਕੂਲ ਦੇ ਮਿਆਰ ਨੂੰ ਉੱਚਾ ਚੁੱਕਣ ’ਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਪੰਜਾਬ ਸਰਕਾਰ ਤੋਂ ਸਕੂਲ ਵਾਸਤੇ ਹੋਰ ਗ੍ਰਾਂਟਾਂ ਲਿਆਉਣ ਲਈ ਆਪਣੀ ਵਚਨਬੱਧਤਾ ਦੁਹਰਾਈ।
ਸਮੂਹ ਸਟਾਫ, ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਨੇ ਪ੍ਰਿੰ: ਰੰਧਾਵਾ, ਜੋ ਕਿ ਬਹੁਤ ਹੀ ਇਮਾਨਦਾਰ, ਮਿਹਨਤੀ, ਮਿੱਠ ਬੋਲੜੇ, ਸੂਝਵਾਨ ਅਤੇ ਦੂਰਦਰਸ਼ੀ ਗੁਣਾਂ ਦੀ ਭਰਪੂਰ ਸਖਸ਼ੀਅਤ ਹਨ, ਦਾ ਬਦਲੀ ਹੋਣ ਉਪਰੰਤ ਦੁਬਾਰਾ ਇਸ ਸਕੂਲ ’ਚ ਹਾਜਰ ਹੋਣ ’ਤੇ ਨਿੱਘਾ ਸਵਾਗਤ ਕੀਤਾ।
ਪ੍ਰਿੰਸੀਪਲ ਰੰਧਾਵਾ ਨੇ ਐਸ.ਐਮ.ਸੀ ਚੇਅਰਮੈਨ ਸਵਿੰਦਰ ਸਿੰਘ ਦਾ ਸਕੂਲ ਪ੍ਰਬੰਧ ’ਚ ਪੂਰਨ ਸਹਿਯੋਗ ਦੇਣ ਅਤੇ ਸਕੂਲ ਦੀ ਤਰੱਕੀ ਵਾਸਤੇ ਪੰਜਾਬ ਸਰਕਾਰ ਤੋਂ ਗਰਾਂਟਾਂ ਮੁਹੱਈਆ ਕਰਵਾਉਣ ’ਤੇ ਧੰਨਵਾਦ ਕੀਤਾ।ਇਸ ਮੌਕੇ ਸਵਿੰਦਰ ਸਿੰਘ, ਚੇਅਰਮੈਨ ਐਸ.ਐਮ.ਸੀ, ਪੰਨਾ ਲਾਲ ਮੰਨਣ, ਸੁਰਜੀਤ ਸਿੰਘ, ਜਸਬੀਰ ਸਿੰਘ ਜਿਲ੍ਹਾ ਗਾਈਡੈਂਸ ਕੌਂਸਲਰ ਅੰਮ੍ਰਿਤਸਰ, ਰੋਬਿਨਜੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …