ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਤੀਆਂ ਦੇ ਤਿਉਹਾਰ ਅਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ ਲਾਉਣ ਅਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾ ਨੇ ਬੜੇ ਉਤਸਾਹ ਨਾਲ ਮਹਿੰਦੀ ਲਗਾ ਕੇ ਆਪਣੀ ਕਲਾਤਮਿਕ ਰੁਚੀ ਦਾ ਪ੍ਰਦਰਸ਼ਨ ਕੀਤਾ।ਨੌਵੀਂ-ਬੀ ਦੀ ਸਮਰੀਨ ਕੌਰ ਨੇ ਪਹਿਲਾ, ਨੌਵੀਂ-ਆਈ ਦੀ ਪ੍ਰਭਜੋਤ ਕੌਰ ਨੇ ਦੂਜਾ ਅਤੇ ਨੌਵੀਂ-ਸੀ ਦੀ ਭਵਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਰੱਖੜੀ ਬਣਾਉਣ ਵਿੱਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਹਨਾਂ ਨੇ ਬਹੁਤ ਦੀ ਸੁੰਦਰ ਢੰਗ ਨਾਲ ਰੱਖੜੀਆਂ ਬਣਾ ਕੇ ਉਹਨਾਂ ਦੀ ਸਜਾਵਟ ਕੀਤੀ ਜੋ ਸਾਰਿਆਂ ਦੀ ਖਿੱਚ ਦਾ ਕੇਂਦਰ ਬਣੀਆਂ।ਸਕੂਲ ਦੇ ਦੂਜੀ ਤੋਂ ਛੇਵੀਂ ਤੱਕ ਦੇ ਵਿਦਿਆਰਥੀਆਂ ਦੇ ਵੀ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਵਿਦਿਆਰਥੀਆਂ ਨੇ ਫੋਟੋ ਫਰੇਮ, ਮਗ ਪੇਟਿੰਗ, ਰਾਖੀ ਕਾਰਡ ਅਤੇ ਪੋਸਟਰ ਬਣਾਏ।ਵਿਦਿਆਰਥੀਆਂ ਵਲੋਂ ਬਣਾਈਆਂ ਇਨ੍ਹਾਂ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਸਕੂਲ ਦੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਤੀਆਂ ਅਤੇ ਰੱਖੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹੋ ਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਲੁਕੇ ਹੁਨਰ ਨੂੰ ਉਤਸਾਹਿਤ ਕਰਦੇ ਹਨ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …