Thursday, April 23, 2026

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ

PPNJ1708201903ਭੀਖੀ/ਮਾਨਸਾ, 17 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂੂਨੇ ਦੋਸ਼ ਲਾਇਆ ਕਿ ਪੋਸਟ ਗਰੈਜੂਏਟ ਵਿਭਾਗ `ਚ ਬਾਥਰੂਮ ਬਣਾਉਣ ਲਈ ਆਈ ਗਰਾਂਟ ਨਾਲ ਕੀਤੀ ਜਾ ਰਹੀ ਉਸਾਰੀ `ਚ ਗੈਰ ਮਿਆਰੀ ਕਿਸਮ ਦੇ ਸਾਮਾਨ ਦੀ ਵਰਤੋਂ ਕੀਤੀ ਜਾ ਰਹੀ ਹੈ।ਬਾਥਰੂਮਾਂ ਵਿਚ ਕੋਈ ਵੀ ਲੈਂਟਰ ਨਹੀਂ ਲਗਾਇਆ ਗਿਆ।ਇਸ ਤੋਂ ਪਹਿਲਾ ਕਾਲਜ ਦੀ ਇਮਾਰਤ `ਚ ਵੀ ਘਟੀਆ ਸਾਮਾਨ ਦੀ ਵਰਤੋਂ ਹੋਣ ਕਰ ਕੇ ਇਮਾਰਤ ਦੀ ਹਾਲਤ ਖਸਤਾ ਹੋ ਚੱਕੀ ਹੈ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਿਲ੍ਹਾ ਪ੍ਰਸ਼ਾਸਨ ਨੇ ਇਸ ਮਸਲੇ `ਚ ਜਲਦ ਦਖਲ ਨਾ ਦਿੱਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਅਵਤਾਰ ਸਿੰਘ ਤਾਰੀ, ਅਭੀ ਸਿੰਘ, ਹਰਦਮ ਸਿੰਘ ਸੰਦਲੀ, ਜਗਤਾਰ ਸਿੰਘ ਭੰਗਘਣਿਆਂ, ਕਰਨ ਸਿੰਘ ਮਾਨਸਾ ਆਦਿ ਹਾਜ਼ਰ ਸਨ। ਉਧਰ ਪੱਖ ਜਾਨਣ ਲਈ ਇੰਚਾਰਜ ਪ੍ਰਿੰਸੀਪਲ ਨਾਲ ਸੰਪਰਕ ਨਹੀਂ ਹੋ ਸਕਿਆ।ਜਦਕਿ ਪੰਜਾਬੀ ਵਿਭਾਗ ਦੇ ਮੁਖੀ ਪੋ੍ਰ: ਸੁਪਨਦੀਪ ਕੌਰ ਨੇ ਦੱਸਿਆ ਕਿ ਆਈ ਗਰਾਂਟ ਦੀ ਵਰਤੋਂ ਵਾਟਰ ਸਪਲਾਈ ਤੇ ਸੀਵਰੇਜ਼ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਲਗਾ ਕੇ ਕੀਤੀ ਜਾ ਰਹੀ ਹੈ।

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …

Leave a Reply