Tuesday, August 4, 2026

ਸੁਖਬੀਰ ਬਾਦਲ ਨੇ ਚੰਡੀਗੜ ਤੇ ਵੱਖਰਾ ਹਾਈਕੋਰਟ ਪੰਜਾਬ ਨੂੰ ਦੇਣ ਦੀ ਪੁਰਜੋਰ ਮੰਗ

ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਸਿਆਸੀ ਕਾਨਫਰੰਸ ਨੂੰ ਕੀਤਾ ਸੰਬੋਧਨ

PPNJ1708201914 ਜੰਡਿਆਲਾ, 17 ਅਗਸਤ (ਪੰਜਾਬ ਪੋਸਟ-  ਹਰਿੰਦਰਪਾਲ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਰਾਜਧਾਨੀ ਚੰਡੀਗੜ ਪੰਜਾਬ ਨੂੰ ਦੇਣ ਅਤੇ ਪੰਜਾਬ ਨੂੰ ਆਪਣਾ ਵੱਖਰਾ ਹਾਈਕੋਰਟ ਦੇਣ ਦੀ ਪੁਰਜੋਰ ਮੰਗ ਕੀਤੀ ਹੈ।ਬਾਦਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਉਨਾਂ ਨੇ ਪੰਜਾਬ ਦੇ ਦਰਿਆਈ ਪਾਣੀਆਂ ਦਾ ਹੱਕ ਖੋਹਣ ਲਈ ਕਾਂਗਰਸ ਨੂੰ ਖੂਬ ਰਗੜੇ ਲਾਏ ਤੇ ਦੋਸ਼ੀ ਠਹਿਰਾਇਆ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ `ਤੇ ਸਿਆਸਤ ਕਰਨ ਵਾਲੇ ਅਖੌਤੀ ਪੰਥਕ ਕਾਂਗਰਸ ਦੇ ਇਸ਼ਾਰਿਆਂ `ਤੇ ਨੱਚਣ ਵਾਲੇ ਕਾਂਗਰਸ ਦੇ ਪਿੱਠੂ ਹਨ।ਉਹਨਾਂ ਜਿਥੇ ਯਾਦਗਾਰਾਂ ਸਥਾਪਿਤ ਕਰਨ, ਸ੍ਰੀ ਅਨੰਦਪੁਰ ਸਾਹਿਬ ਹੇਰੀਟੇਜ ਅਤੇ ਸ੍ਰੀ ਦਰਬਾਰ ਸਾਹਿਬ ਵਿਰਾਸਤੀ ਰਸਤੇ ਨੂੰ ਸੁੰਦਰੀ ਕਰਨ ਦੀ ਗੱਲ ਕੀਤੀ, ਉਥੇ ਹੀ ਗੁਰੂ ਨਾਨਕ ਸਾਹਿਬ ਦੇ 550 ਸਾਲ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਵਿਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣ ਤੱਕ ਸ਼ਮੂਲੀਅਤ ਨਾ ਕਰਨ ਲਈ ਉਸ ਨੂੰ ਆੜੇ ਹੱਥੀਂ ਲਿਆ।ਉਨਾਂ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।  
ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਦੀ ਕਾਂਗਰਸ ਸਰਕਾਰ ਵੈਂਟੀਲੇਟਰ `ਤੇ ਪਈ ਹੈ।ਘਰ ਘਰ ਨੌਕਰੀ ਦੇਣ `ਚ ਫੇਲ ਹੋਣ, ਨਜਾਇਜ਼ ਮਾਇਨਿੰਗ, ਸਰਕਾਰੀ ਖਜਾਨੇ ਨੂੰ ਹਜਾਰਾਂ ਕਰੋੜ ਦਾ ਚੂਨਾ ਲਾਉਣ ਅਤੇ ਕਿਸਾਨੀ ਖੁਦਕਸ਼ੀਆਂ `ਤੇ ਚਿੰਤਾ ਜਾਹਿਰ ਕਰਦਿਆਂ ਉਹਨਾਂ ਕਿਸਾਨ ਕਰਜਿਆਂ ਨੂੰ ਵਾਅਦੇ ਅਨੁਸਾਰ ਮੁਆਫ ਨਾ ਕਰਨ ਲਈ ਕਾਂਗਰਸ ਸਰਕਾਰ ਦੀ ਸਖਤ ਅਲੋਚਨਾ ਕੀਤੀ।ਉਹਨਾਂ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਾਉਣ ਦੀ ਮੰਗ ਕੀਤੀ, ਤੇ ਚੁਨੌਤੀ ਦਿਤੀ ਕਿ ਅਕਾਲੀ ਦਲ ਦੇ ਆਗੂ ਦੋਸ਼ੀ ਪਾਏ ਜਾਣ `ਤੇ ਉਹ ਸਿਆਸਤ ਤੋਂ ਸੰਨਿਆਸ ਲੈ ਲਵੇਗਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ `ਤੇ ਸਭ ਤੋਂ ਵੱਧ ਸਿਆਸਤ ਕਰਨ ਵਾਲੇ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਹੋਰਾਂ ਨੂੰ ਘਰਾਂ `ਚ ਬੈਠਣਾ ਪਿਆ।PPNJ1708201915
 ਪੰਜਾਬੀਆਂ ਨੂੰ ਪਾਕਿਸਤਾਨ ਦਾ ਸਾਥ ਦੇਣ ਦੀ ਅਪੀਲ ਕਰਨ ਵਾਲੇ ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਨੂੰ ਆੜੇ ਹੱਥੀਂ ਲੈਂਦਿਆਂ ਉਨਾਂ ਕਿਹਾ ਕਿ ਪੰਜਾਬੀ ਦੇਸ਼ ਭਗਤ ਕੌਮ ਹਨ ਅਤੇ ਉਸ ਦੀਆਂ ਗੱਲਾਂ ਅਤੇ ਚਾਲਾਂ `ਚ ਫਸਣ ਵਾਲੇ ਨਹੀਂ ਹਨ।ਉਹਨਾਂ ਦਿੱਲੀ ਵਿਖੇ ਭਗਤ ਰਵੀਦਾਸ ਮੰਦਰ ਨੂੰ ਨੁਕਸਾਨ ਪਹੁੰਚਾਏ ਜਾਣ `ਤੇ ਵੀ ਸਖਤ ਰੋਸ ਜਤਾਇਆ।ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਰਤਾਰਪੁਰ ਲਾਂਘੇ ਨੂੰ ਅਤੇ 5 ਲੱਖ ਤੱਕ ਮੁਫਤ ਸਿਹਤ ਬੀਮਾ ਯੋਜਨਾ ਨੂੰ ਕੇਦਰੀ ਮੋਦੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਿਆ।
ਇਸ ਮੌਕੇ ਬੁਲਾਰਿਆਂ `ਚ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ, ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਵਿਧਾਇਕ ਮਲਕੀਤ ਸਿੰਘ ਏ ਆਰ, ਮਨਜੀਤ ਸਿੰਘ ਮੀਆਂਵਿਡ, ਦਲਬੀਰ ਸਿੰਘ ਵੇਰਕਾ, ਸਾਬਕਾ ਮੰਤਰੀ ਬਲਬੀਰ ਸਿੰਘ ਬਾਠ, ਤਲਬੀਰ ਸਿੰਘ ਗਿੱਲ, ਭਾਈ ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਵੇਰਕਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਵੀਕਰਨ ਸਿੰਘ ਕਾਹਲੋਂ, ਵੀਰ ਸਿੰਘ ਲੋਪੋਕੇ, ਅਲਵਿੰਦਰ ਪਾਲ ਸਿੰਘ ਪਖੋਕੇ, ਗੁਰਬਚਨ ਸਿੰਘ ਕਰਮੂਵਾਲ, ਬਾਵਾ ਸਿੰਘ ਗੁਮਾਨਪੁਰਾ, ਸਰਬਜੀਤ ਸਿੰਘ ਮਕੜ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿਟੇਵਡ, ਬਿਕਰਮ ਜੀਤ ਸਿੰਘ ਕੋਟਲਾ, ਡਾ: ਟੋਨੀ, ਭਾਈ ਰਜਿੰਦਰ ਸਿੰਘ ਮਹਿਤਾ, ਤਰਲੋਕ ਸਿੰਘ ਬਾਠ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ  

 
 

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply