Tuesday, August 4, 2026

ਡਾ. ਰੂਪ ਸਿੰਘ ਨੇ ਆਪਣੀ ਪੁਸਤਕ ਪ੍ਰਧਾਨ ਲੌਂਗੋਵਾਲ ਨੂੰ ਕੀਤੀ ਭੇਟ

PPNJ1708201918ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਆਪਣੀ ਨਵ-ਪ੍ਰਕਾਸ਼ਤ ਪੁਸਤਕ ‘ਕਲਿ ਤਾਰਣਿ ਗੁਰੁ ਨਾਨਕ ਆਇਆ’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਟ ਕੀਤੀ ਗਈ।ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਡਾ. ਰੂਪ ਸਿੰਘ ਦੇ ਉਦਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪੁਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਇਕ ਤੋਹਫ਼ਾ ਹੈ, ਜਿਸ ਤੋਂ ਉਹ ਭਰਪੂਰ ਲਾਹਾ ਲੈਣਗੀਆਂ।ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਨਾਲ ਸਬੰਧਤ ਅਸਥਾਨਾਂ ਅਤੇ ਗੁਰੂ ਸਾਹਿਬ ਦੀਆਂ ਪਾਵਨ ਬਾਣੀਆਂ ਸਬੰਧੀ ਪੁਸਤਕ ਅੰਦਰ ਦਰਜ਼ ਜਾਣਕਾਰੀ ਖੋਜਾਰਥੀਆਂ ਲਈ ਵੀ ਮਹੱਤਵਪੂਰਨ ਹੈ।ਉਨ੍ਹਾਂ ਡਾ. ਰੂਪ ਸਿੰਘ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਅਜਿਹੀਆਂ ਹੀ ਹੋਰ ਪੁਸਤਕਾਂ ਦੀ ਆਸ ਪ੍ਰਗਟਾਈ।
 ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਚੱਕ, ਸਕੱਤਰ ਮਹਿੰਦਰ ਸਿੰਘ ਆਹਲੀ, ਸਿੰਘ ਸੈਂਪਲਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ ਕੰਗ ਮੌਜੂਦ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply