ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸੁਧ ਪਾਠ ਬੋਧ ਸਮਾਗਮ ਦੀ ਅੱਜ ਆਰੰਭਤਾ ਕੀਤੀ ਗਈ। ਜੋ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਇਹ ਪਾਠ ਬੋਧ ਸਮਾਗਮ ਗੁਰਦਵਾਰਾ ਨਾਨਕ ਪਿਆਓ ਵਿਖੇ 14 ਸਤੰਬਰ ਤੱਕ ਚੱਲੇਗਾ।ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿੱਦਿਆ ਅਤੇ ਅਰਥ ਬੋਧ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਦਿੱਲੀ ਕਮੇਟੀ ਦੇ ਆਗੂਆਂ ਤੇ ਸੰਗਤ ਨੇ ਦਮਦਮੀ ਟਕਸਾਲ ਵੱਲੋਂ ਕੀਤੇ ਜਾ ਰਹੇ ਪਾਠ ਬੋਧ ਸਮਾਗਮ ਦੇ ਵੱਡੇ ਉਪਰਾਲਿਆਂ, ਸਿੱਖੀ ਦੇ ਪ੍ਰਚਾਰ ਅਤੇ ਪਸਾਰ ਦੇ ਕਾਰਜਾਂ ਪ੍ਰਤੀ ਧੰਨਵਾਦ ਕੀਤਾ ਅਤੇ ਹਰ ਤਰਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਹੈਡ ਗ੍ਰੰਥੀ ਗੁਰਦਵਾਰਾ ਬੰਗਲਾ ਸਾਹਿਬ ਦਿੱਲੀ, ਬਾਬਾ ਸਤਨਾਮ ਸਿੰਘ ਸਮਾਧ ਭਾਈ ਕੇ, ਸਿੰਘ ਸਾਹਿਬ ਗਿਆਨੀ ਬਚਿਤਰ ਸਿੰਘ ਹੈਡ ਗ੍ਰੰਥੀ ਗੁ: ਨਾਨਕ ਪਿਆਓ, ਦਿੱਲੀ ਕਮੇਟੀ ਦੇ ਆਗੂ ਹਰਮੀਤ ਸਿੰਘ ਕਾਲਕਾ, ਦਿੱਲੀ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਪ੍ਰਮਜੀਤ ਸਿੰਘ ਰਾਣਾ, ਪ੍ਰਮਜੀਤ ਸਿੰਘ ਚੰਡੋਕ, ਬਾਬਾ ਜੀਵਾ ਸਿੰਘ, ਗਿਆਨੀ ਹਰਦੀਪ ਸਿੰਘ, ਗਿਆਨੀ ਸਾਹਿਬ ਸਿੰਘ, ਜਥੇ: ਸੁਖਦੇਵ ਸਿੰਘ ਅਨੰਦਪੁਰ ਵੀ ਮੌਜੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media