Tuesday, August 4, 2026

ਨਾ ਹੋ ਸਕੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ ਇਕੱਤਰਤਾ

ਸਮਾਗਮਾਂ ਸਬੰਧੀ ਮਨਾਉਣ ਲਈ ਸਹਿਯੋਗ ਕਰੇ ਪੰਜਾਬ ਸਰਕਾਰ- ਲੌਂਗੋਵਾਲ

Gobind-Singh-Longowal-300x283ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਂਝੀ ਤਾਲਮੇਲ ਕਮੇਟੀ ਬਣਾਉਣ ਲਈ ਆਦੇਸ਼ ਕੀਤਾ ਗਿਆ ਸੀ, ਜਦਕਿ ਪੰਜਾਬ ਸਰਕਾਰ ਸੰਜ਼ੀਦਗੀ ਨਹੀਂ ਦਿਖਾ ਰਹੀ। ਇਹ ਪ੍ਰਤੀਕਿਰਿਆ ਉਨ੍ਹਾਂ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਤਰਫੋਂ ਨੁਮਾਇੰਦੇ ਨਾ ਪੁੱਜਣ ’ਤੇ ਪ੍ਰਗਟ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਤਾਲਮੇਲ ਕਮੇਟੀ ਲਈ ਆਪਣੇ ਮੈਂਬਰ ਜਥੇਦਾਰ ਤੋਤਾ ਸਿੰਘ ਅਤੇ ਬੀਬੀ ਜਗੀਰ ਕੌਰ ਨਿਰਧਾਰਿਤ ਕੀਤੇ ਹਨ।ਇਸ ਤੋਂ ਇਲਾਵਾ ਸਾਂਝੇ ਨੁਮਾਇੰਦੇ ਵਜੋਂ ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਲਿਆ ਗਿਆ ਹੈ, ਜਦਕਿ ਪੰਜਾਬ ਸਰਕਾਰ ਨੇ ਆਪਣੇ ਨੁਮਾਇੰਦਿਆਂ ਦੇ ਨਾਂ ਨਹੀਂ ਭੇਜੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ 18 ਜੁਲਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧੀ ਪੱਤਰ ਲਿਖਿਆ ਸੀ।ਇਸ ਮਗਰੋਂ 14 ਅਗਸਤ ਨੂੰ ਮੀਟਿੰਗ ਰੱਖਦਿਆਂ ਫਿਰ ਅਪੀਲ ਕੀਤੀ ਸੀ।ਲੌਂਗੋਵਾਲ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਨੁਮਾਇੰਦਾ ਵੀ ਸ਼ਾਮਲ ਹੋਇਆ, ਪ੍ਰੰਤੂ ਪੰਜਾਬ ਸਰਕਾਰ ਤਰਫੋਂ ਕੋਈ ਨਾ ਪੁੱਜਣ ਕਾਰਨ ਇਕੱਤਰਤਾ ਨਹੀਂ ਹੋ ਸਕੀ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਲਈ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਦਿੱਤੇ ਜਾਣ।ਲੌਂਗੋਵਾਲ ਅਨੁਸਾਰ ਅਗਲੀ ਇਕੱਤਰਤਾ 6 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਰੱਖੀ ਗਈ ਹੈ ।

 

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply