ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 167 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।12 ਅਗਸਤ ਨੂੰ ਸਵੇਰੇ 6:30 ਵਜੇ ਇਕ ਨਵ ਜਮੀਂ ਬੱਚੀ ਨੂੰ ਜਿਸਦੀ ਉਮਰ ਲਗਭਗ 2 ਦਿਨ ਦੀ ਹੈ ਏ.ਐਸ.ਆਈ ਰਾਜੇਸ਼ ਕੁਮਾਰ ਸਿਵਲ ਲਾਈਨ ਰਾਹੀਂ ਪ੍ਰਾਪਤ ਹੋਈ ਸੀ ਜੋ ਕਿ ਉਨਾਂ ਨੂੰ ਕੰਪਨੀ ਬਾਗ ਤੋਂ ਮਿਲੀ ਸੀ।ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੱਲ ਤੰਦਰੁਸਤ ਹੈ।
ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਅਤੇ ਵਿਕਾਸ ਹੀਰਾ ਐਸ.ਡੀ.ਐਮ ਵਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 167 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ।ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 167 ਹੋ ਗਈ ਹੈ, ਜਿਨ੍ਹਾਂ ਵਿਚ 143 ਲੜਕੀਆਂ ਅਤੇ 24 ਲੜਕੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨਲਾਈਨ ਵੈਬਸਾਈਟ www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਰਣਧੀਰ ਸਿੰਘ ਅਤੇ ਸ਼ਿਸ਼ਪਾਲ ਵੀ ਹਾਜ਼ਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media