Sunday, April 27, 2025

ਡੀ.ਏ.ਵੀ ਪਬਲਿਕ ਸਕੂਲ ਦੀ ਅਧਿਆਪਕਾ ਸ਼ਮਾ ਸ਼ਰਮਾ ਸਨਮਾਨਿਤ

PUNJ1901201904

ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਨਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ  ਦੀ ਅਧਿਆਪਕਾ ਕੁਮਾਰੀ ਸ਼ਮਾ ਸ਼ਰਮਾ ਨੂੰ ਉਹਨਾਂ ਵਲੋਂ ਸਿੱਖਿਆ ਦੇ ਖੇਤਰ ਵਿੱਚ 34 ਸਾਲ ਪਾਏ ਗਏ ਯੋਗਦਾਨ ਲਈ `ਪਰਮ ਪੱਤਰ` ਨਾਲ ਨਿਵਾਜ਼ਿਆ ਗਿਆ।ਉਹਨਾਂ ਦੇ ਇਸ ਮਿਸਾਲੀ ਕੰਮ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਅਜ਼ਾਦੀ ਦਿਵਸ ਸਮਾਗਮ ਦੌਰਾਨ ਸਹਿਕਾਰਤਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਵੱਡਮੁੱਲਾ ਪੁਰਸਕਾਰ ਭੇਟ ਕੀਤਾ ਗਿਆ।ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਉਹਨਾਂ ਨੂੰ ਇਸ ਅਹਿਮ ਪ੍ਰਾਪਤੀ ਲਈ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਸ਼ਮਾ ਸ਼ਰਮਾ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਕੰਮ ਪ੍ਰਤੀ ਸਮਰਪਣ ਦੀ ਪ੍ਰਸੰਸਾ ਕੀਤੀ ।
 

Check Also

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply