Friday, November 21, 2025
Breaking News

550ਵੇਂ ਪ੍ਰਕਾਸ਼ ਪੁਰਬ ਮੌਕੇ ਸਫੇਦ ਨਜ਼ਰ ਆਵੇਗਾ ਸੁਲਤਾਨਪੁਰ ਲੋਧੀ ਸ਼ਹਿਰ-ਲੌਂਗੋਵਾਲ

Gobind-Singh-Longowal-300x283ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਵਰੋਸਾਈ ਨਗਰੀ ਸੁਲਤਾਨਪੁਰ ਲੋਧੀ ਨੂੰ ਇਕਸਾਰ ਸਫੇਦ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਸ਼ਹਿਰ ਦੀ ਇਮਾਰਤਾਂ ਨੂੰ ਚਿੱਟੇ ਰੰਗ ਵਿਚ ਰੰਗਿਆ ਜਾਵੇਗਾ। ਉਨ੍ਹਾਂ ਆਖਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਸਾਰੀਆਂ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਹਿਯੋਗ ਲਵੇਗੀ।ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਆਰੰਭਤਾ ਜਲਦ ਕੀਤੀ ਜਾਵੇਗੀ ਅਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਪਹਿਲਾਂ ਪਹਿਲਾਂ ਸਾਰਾ ਸ਼ਹਿਰ ਇਕ ਸੁੰਦਰ ਤੇ ਨਵੇਕਲੀ ਦਿੱਖ ਵਿਚ ਸਾਹਮਣੇ ਹੋਵੇਗਾ।
ਪ੍ਰਧਾਨ ਲੌਂਗੋਵਾਲ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਇਹ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਵਿਚ ਹਰ ਗੁਰਸਿੱਖ ਅਤੇ ਗੁਰੂ ਨਾਨਕ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੀਆਂ ਸੰਗਤਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਕਿਰਤੀ ਇਸ ਦਾ ਹਿੱਸਾ ਬਣਨਗੇ।ਇਸ ਵਿਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਪ੍ਰੇਰਣਾ ਲਹਿਰ ਚਲਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੀ ਕਿਰਤ ਕਮਾਈ ਵਿੱਚੋਂ ਗੁਰੂ ਨਾਨਕ ਸਾਹਿਬ ਦੇ 13-13 ਦੇ ਸਿਧਾਂਤ ਅਨੁਸਾਰ ਹਿੱਸਾ ਪਾਉਣ।ਇਹ 13 ਰੁਪਏ, 1300 ਰੁਪਏ, 13 ਹਜ਼ਾਰ ਰੁਪਏ ਸਮਰੱਥਾ ਅਨੁਸਾਰ ਹੋ ਸਕਦਾ ਹੈ।ਉਨ੍ਹਾਂ ਆਖਿਆ ਕਿ ਹਰ ਵਿਅਕਤੀ ਆਪੋ ਆਪਣੀ ਸਮਰੱਥਾ ਅਨੁਸਾਰ ਜਦੋਂ ਇਸ ਵਿਚ ਯੋਗਦਾਨ ਪਾਵੇਗਾ ਤਾਂ ਉਸ ਦੇ ਮਨ ਵਿਚ ਇਸ ਮੁਬਾਰਕ ਸਮੇਂ ਦੀ ਯਾਦ ਹਮੇਸ਼ਾ ਲਈ ਬਣੀ ਰਹੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਰਸੇਵਾ ਵਾਲੇ ਮਹਾਪੁਰਖ, ਸੰਤ ਸਮਾਜ, ਸਿੱਖ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਕ ਲਹਿਰ ਦੇ ਰੂਪ ਵਿਚ ਇਸ ਕਾਰਜ ਦਾ ਹਿੱਸਾ ਬਣਾਇਆ ਜਾਵੇਗਾ।ਲੌਂਗੋਵਾਲ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਸਾਫ਼ ਸਫ਼ਾਈ ਅਤੇ ਹਰਿਆਵਲ ਲਈ ਵੀ ਲਹਿਰ ਚਲਾਈ ਜਾਵੇਗੀ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਾਰਜਾਂ ਲਈ ਵੱਧ ਤੋਂ ਵੱਧ ਸਹਿਯੋਗ ਕਰਕੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੀ ਸ਼ਮੂਲੀਅਤ ਕਰਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply