Wednesday, October 7, 2026

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਭਰਵਾਂ ਸਵਾਗਤ

PUNJ1901201916ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਕੀਤਾ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਖੰਡ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਥੋਂ ਜਿਉਂ ਹੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਭਾਰੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬੀਤੀ ਰਾਤ ਦੀ ਬਜਾਏ ਨਗਰ ਕੀਰਤਨ ਅੱਜ ਸਵੇਰੇ ਪਹੁੰਚਾ, ਜਿਥੋਂ ਕੁਝ ਸਮੇਂ ਬਾਅਦ ਅੱਗੇ ਰਵਾਨਾ ਹੋਇਆ। ਇਥੋਂ ਰਵਾਨਗੀ ਸਮੇਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸੰਗਤ ਵੱਲੋਂ ਥਾਂ-ਥਾਂ ‘’ਤੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਸੁੰਦਰ ਸਵਾਗਤੀ ਗੇਟ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ।ਇਸੇ ਦੌਰਾਨ ਗਤਕਾ ਤੇ ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
     ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਤੋਂ ਅੱਗੇ ਰਵਾਨਗੀ ਸਮੇਂ ਨਗਰ ਕੀਰਤਨ ਨਾਲ ਚੱਲ ਰਹੇ ਪ੍ਰਬੰਧਕ ਕਰਮਬੀਰ ਸਿੰਘ ਕਿਆਮਪੁਰ, ਗੁਰਦਿਆਲ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਖ਼ਾਲਸਾ, ਕਾਰਸੇਵਾ ਵਾਲੇ ਬਾਬਾ ਸ਼ਾਮ ਸਿੰਘ, ਗੁਰਦੁਆਰਾ ਨਾਨਕਮਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੇਵਾ ਸਿੰਘ, ਜਨਰਲ ਸਕੱਤਰ ਪ੍ਰੀਤਮ ਸਿੰਘ ਸੰਧੂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਗਿੱਲ, ਸਕੱਤਰ ਕੇਹਰ ਸਿੰਘ, ਮੈਂਬਰ ਗੁਰਮੇਜ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ ਪੰਨੂ, ਪ੍ਰਗਟ ਸਿੰਘ, ਹਰਚੰਦ ਸਿੰਘ, ਸੁਰਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply