Friday, November 22, 2024

ਸਰਕਾਰੀਆ ਵੱਲੋਂ ਫਿਲੌਰ ਨੇੜਲੇ ਪਿੰਡ ਭੋਲੇਵਾਲ ਵਿਖੇ ਧੁੱਸੀ ਬੰਨ ਦਾ ਦੌਰਾ

ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ
ਚੰਡੀਗੜ, 19 ਅਗਸਤ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿੱਚ ਭਾਰੀ ਮੀਂਹ ਬਾਅਦ ਬਣੇ ਹੜ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੋਮਵਾਰ ਸਵੇਰੇ ਜਲ ਸਰੋਤ Sukh Sarkariaਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਰੋਪੜ ਹੈਡ ਵਰਕਸ ਅਤੇ ਫਿਲੌਰ ਦਾ ਦੌਰਾ ਕੀਤਾ ਗਿਆ।
              ਰੋਪੜ ਹੈਡ ਵਰਕਸ ਦੇ ਦੌਰੇ ਦੌਰਾਨ ਸਰਕਾਰੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਵਧਿਆ ਹੈ, ਜਿਸ ਕਾਰਨ ਬਦਲਦੇ ਹਾਲਾਤ ਮੁਤਾਬਕ ਮੁਸਤੈਦੀ ਨਾਲ ਨਿਗਰਾਨੀ ਕੀਤੀ ਜਾਵੇ।ਉਨਾਂ ਦੱਸਿਆ ਕਿ ਹੈਡ ਵਰਕਸ ਵਿਚੋਂ ਯੋਜਨਾਬੱਧ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ।ਅੱਜ ਸਵੇਰੇ ਪਾਣੀ ਦੇ ਵਹਾਅ ਵਿੱਚ ਥੋੜੀ ਕਮੀ ਦਰਜ ਕੀਤੀ ਗਈ।ਉਨਾਂ ਦੱਸਿਆ ਕਿ ਇਥੋਂ 240930 ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਹੁਣ ਤੱਕ ਦੂਜੀ ਵਾਰ ਐਨੀਂ ਵੱਡੀ ਮਾਤਰਾ ਵਿੱਚ ਪਾਣੀ ਛੱਡਿਆ ਗਿਆ ਹੈ। ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਰੋਪੜ ਪ੍ਰਸ਼ਾਸਨ ਵਲੋਂ ਜ਼ਿਲੇ ਨੂੰ ਪੰਜ ਕਲੱਸਟਰਾਂ ਵਿੱਚ ਵੰਡ ਕੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।
             ਇਸ ਬਾਅਦ ਜਲ ਸਰੋਤ ਮੰਤਰੀ ਵਲੋਂ ਫਿਲੌਰ ਨੇੜਲੇ ਪਿੰਡ ਭੋਲੇਵਾਲ ਦਾ ਦੌਰਾ ਕੀਤਾ, ਜਿਥੇ ਸਤਲੁਜ ਦਰਿਆ ਵਿਚ ਵਧੇ ਪਾਣੀ ਦੇ ਵਹਾਅ ਕਾਰਨ ਧੁੱਸੀ ਬੰਨ ਵਿੱਚ ਪਾੜ ਪਿਆ ਹੈ।ਇਸ ਕਾਰਨ ਭੋਲੇਵਾਲ, ਮਿਓਵਾਲ ਅਤੇ ਮਾਊ ਸਾਹਿਬ ਦੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ।ਸਰਕਾਰੀਆ ਨੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਹਾਲਾਤ ਨਾਲ ਨਜਿੱਠਣ ਲਈ ਕੋਈ ਕਸਰ ਨਾ ਛੱਡੀ ਜਾਵੇ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।
            ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਲੋਕ ਹੜ ਕਾਰਨ ਪ੍ਰਭਾਵਿਤ ਹੋਏ ਹਨ ਉਨਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਾਈ ਜਾਵੇ ਅਤੇ ਹੜ ਬਾਰੇ ਕਿਸੇ ਵੀ ਤਰਾਂ ਦੀ ਸੂਚਨਾ ਮਿਲਣ `ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰਾਂ ਦੀ ਢਿਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਸਰਕਾਰੀਆ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਰਾਹਤ ਕਾਰਜ ਮਿਸ਼ਨ ਮੋਡ `ਤੇ ਜਾਰੀ ਹਨ।
ਇਸ ਦੌਰੇ ਦੌਰਾਨ ਉਨਾਂ ਨਾਲ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਇੰਜਨੀਅਰ (ਨਹਿਰਾਂ) ਜਗਮੋਹਨ ਸਿੰਘ ਮਾਨ, ਮੁੱੱਖ ਇੰਜਨੀਅਰ ਡਰੇਨੇਜ ਸੰਜੀਵ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply