ਅੰਮ੍ਰਿਤਸਰ/ ਬਰੇਲੀ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਨਨਕਾਣਾ
ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਉੱਤਰ ਪ੍ਰਦੇਸ਼ ਦੇ ਸ਼ਹਿਰ ਬਰੇਲੀ ’ਚ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਪੰਥਕ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।ਆਰੰਭਤਾ ਤੋਂ ਪਹਿਲਾਂ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ।ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ `ਚ ਞਪੁੱਜੀਆਂ ਹੋਈਆਂ ਸਨ।ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਸੰਤੋਸ਼ ਗੰਗਵਾਰ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ।
ਇਸ ਤੋਂ ਪਹਿਲਾਂ ਬੀਤੀ ਰਾਤ ਬਰੇਲੀ ਪਹੁੰਚਣ ’ਤੇ ਨਗਰ ਕੀਰਤਨ ਦਾ ਜੋਸ਼ੋ-ਖਰੋਸ਼ ਨਾਲ ਸਵਾਗਤ ਹੋਇਆ।ਇਥੇ ਸੰਗਤ ਨੇ ਭਰਪੂਰ ਆਤਿਸ਼ਬਾਜ਼ੀ ਕੀਤੀ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਰਹੀ।ਸੰਗਤ ਵੱਲੋਂ ਜਿਥੇ ਨਗਰ ਕੀਰਤਨ ਦੇ ਸਤਿਕਾਰ ਲਈ ਫੁੱਲਾਂ ਦੀ ਵਰਖਾ ਕੀਤੀ ਗਈ ਉਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਭੇਟ ਕੀਤੇ ਗਏ।ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤ ਨੇ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ।ਇਤਿਹਾਸਕ ਸ਼ਸਤਰਾਂ ਬਸਤਰਾਂ ’ਤੇ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤ ਨੇ ਵਿਸ਼ੇਸ਼ ਰੁਚੀ ਦਿਖਾਈ।ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਗੁਰਦਿਆਲ ਸਿੰਘ, ਸੁਪਰਵਾਈਜ਼ਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਯੂ.ਪੀ. ਸਿੱਖ ਮਿਸ਼ਨ ਹਾਪੜ, ਮਹਿੰਦਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਗੁਰਚਰਨ ਸਿੰਘ ਲਵਲੀ ਸੈਕਟਰੀ, ਦਲਜੀਤ ਸਿੰਘ, ਜਸਬੀਰ ਸਿੰਘ, ਮਨਮੋਹਨ ਸਿੰਘ ਬਖ਼ਸ਼ੀ, ਗੁਰਦੀਪ ਸਿੰਘ, ਗੁਰਮੀਤ ਸਿੰਘ, ਜਗਜੀਤ ਸਿੰਘ ਨੰਦਾ, ਬਾਬਾ ਰੇਸ਼ਮ ਸਿੰਘ ਕਾਰਸੇਵਾ ਵਾਲੇ, ਸੁਰਿੰਦਰ ਸਿੰਘ ਛਾਬੜਾ, ਰਵਿੰਦਰਪਾਲ ਸਿੰਘ, ਸਤਨਾਮ ਸਿੰਘ, ਪਰਮਜੀਤ ਸਿੰਘ ਓਬਰਾਏ, ਹਰਵਿੰਦਰ ਸਿੰਘ ਪੁਲਿਸ ਅਧਿਕਾਰੀ, ਭਾਈ ਸਤਵੰਤ ਸਿੰਘ ਪ੍ਰਚਾਰਕ, ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਸੁਰਜੀਤ ਸਿੰਘ ਗ੍ਰੰਥੀ, ਭਾਈ ਗਗਨਦੀਪ ਸਿੰਘ ਪ੍ਰਚਾਰਕ ਆਦਿ ਸ਼ਾਮਲ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media