ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਦੀ ਜਲਦੀ ਹੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਮੰਡੀ ਨੂੰ ਮਾਡਰਨ ਲੁੱਕ ਦਿੱਤੀ ਜਾਵੇਗੀ, ਤਾਂ ਜੋ ਮੰਡੀ ਵਿੱਚ ਆਉਣ ਵਾਲੇ ਲੋਕਾਂ ਅਤੇ ਵਪਾਰੀ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਆਪਣੇ ਦਫਤਰ ਵਿਖੇ ਐਕਸੀਅਨ ਮੰਡੀ ਬੋਰਡ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਦਿੱਤੀ।ਦਵਿੰਦਰ ਸਿੰਘ ਐਕਸੀਅਨ ਮੰਡੀ ਬੋਰਡ ਪਠਾਨਕੋਟ, ਰੋਹਿਮ ਕੁਨਾਲ ਐਸ.ਡੀ.ਓ ਪਠਾਨਕੋਟ ਅਤੇ ਹੋਰ ਅਧਿਕਾਰੀ ਵੀ ਇਸ ਸਮੇਂ ਹਾਜ਼ਰ ਸਨ।
ਵਿਧਾਇਕ ਅਮਿਤ ਵਿੱਜ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰੰਤਰੀ ਪੰਜਾਬ ਦੇ ਉਪਰਾਲਿਆਂ ਸਦਕਾ ਜਿਲ੍ਹਾ ਪਠਾਨਕੋਟ ਦੀ ਸਬਜ਼ੀ ਮੰਡੀ ਵਿੱਚ ਕਰੀਬ ਸਾਢੇ ਤਿੰਨ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।ਮੰਡੀ ਵਿੱਚ ਸੀਵਰੇਜ ਲਾਈਨ ਪਾਈ ਜਾ ਰਹੀ ਹੈ ਤਾਂ ਜੋ ਮੰਡੀ ਵਿੱਚ ਪਾਣੀ ਦੀ ਨਿਕਾਸੀ ਹੋ ਸਕੇ।ਮੰਡੀਆਂ ਦੀ ਫੜ੍ਹਾਂ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ, ਪਾਰਕਿੰਗ ਖੇਤਰ `ਚ ਇੰਟਰ ਲਾਕ ਟਾਈਲ ਲਗਾਈਆਂ ਜਾਣਗੀਆਂ, ਸਾਰੀ ਮੰਡੀ ਦੇ ਅੰਦਰੂਨੀ ਰੋਡ ਨੂੰ ਕੰਕਰੀਟ ਦੀ ਪੱਕੀਆਂ ਸੜਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮੰਡੀ ਅੰਦਰ ਜੋ ਗੱਡਾ ਸਟੈਂਡ ਹੈ ਉਸ ਸ਼ੈਡ ਦਾ ਫਰਸ਼ ਪੱਕਾ ਕੀਤਾ ਜਾ ਰਿਹਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …