ਪਠਾਨਕੋਟ, 20 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੇਡ ਵਿਭਾਗ ਵਲੋਂ ਅਜਾਦੀ ਦੇ 73ਵੇਂ ਅਜਾਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਪਠਾਨਕੋਟ ਦੇ ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਰਿਲੇਅ ਰੇਸ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ ਗਿਆ।ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਨੂੰ ਮੁੱਖ ਮਹਿਮਾਨ ਵਜੋਂ ਹਾਜਰ ਹੋਏ, ਜਦਕਿ ਕੁਲਵਿੰਦਰ ਸਿੰਘ ਜਿਲ੍ਹਾ ਖੇਡ ਅਫਸ਼ਰ ਪਠਾਨਕੋਟ, ਚੰਦਨ ਕੌਚ, ਕੁਲਵਿੰਦਰ ਸਿੰਘ, ਪ੍ਰਵੀਨ ਜਗੋਤਰਾ ਅਤੇ ਹੋਰ ਹਾਜ਼ਰ ਸਨ।
ਖੇਡਾਂ ਸੁਰੂ ਕਰਵਾਉਂਣ ਤੋਂ ਪਹਿਲਾ ਮੁੱਖ ਮਹਿਮਾਨ ਸਾਰੇ ਖਿਡਾਰੀਆਂ ਨੂੰ ਮਿਲੇ ਅਤੇ ਖੇਡਾਂ ਅੰਦਰ ਅਨੁਸਾਸ਼ਨ ਬਣਾਈ ਰੱਖਣ ਅਤੇ ਪੂਰੀ ਇਮਾਨਦਾਰੀ ਨਾਲ ਖੇਡਣ ਲਈ ਪੇ੍ਰਰਿਤ ਕੀਤਾ।ਉਨ੍ਹਾਂ ਕਿਹਾ ਕਿ ਖੇਡਾਂ ਕਰਵਾਉਣ ਦਾ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਵਾਲੇ ਪਾਸੇ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਚੰਗੀ ਸਿੱਖਿਆ ਦੇ ਨਾਲ ਨਾਲ ਅਸੀਂ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜੀਏ ਤਾਂ ਜੋ ਉਹਨਾਂ ਦਾ ਭਵਿੱਖ ਉਜਵਲ ਹੋ ਸਕੇ।
ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਵਲੋਂ ਫੁਟਬਾਲ ਮੈਚ ਦੇ ਜੇਤੂ ਅਤੇ ਰਿਲੇਅ ਰੇਸ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਨਾਂ ਨੂੰ ਰਿਫਰੈਸਮੈਂਟ ਦਿੱਤੀ ਗਈ।ਖੇਡ ਵਿਭਾਗ ਦੇ ਸਮੁੱਚੇ ਸਟਾਫ ਵਲੋੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜ਼ਿਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …