ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਟੂਰਿਜ਼ਮ ਅਤੇ ਹਾਸਪੀਟੈਲਿਟੀ ਵਿਭਾਗ ਵਲੋਂ ਅਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਧੂਮ ਤਰਕੇ ਨਾਲ ਮਨਾਇਆ ਗਿਆ।ਜਿਸ ਵਿੱਚ ਵੱਡੀ ਗਿਣਤੀ `ਚ ਅਧਿਆਪਕਾਂ ਅਤੇ ਬੱਚੇ ਬੱਚੀਆਂ ਨੇ ਗਿੱਧਾ ਅਤੇ ਭੰਗੜਾ ਦੀ ਧਮਾਲ ਬੋਲਿਆਂ ਪਾ ਕੇ ਜਸ਼ਨ ਮਨਾਇਆ।
ਮਿਆਸ ਵਿਭਾਗ ਦੀ ਮੁਖੀ ਪ੍ਰੋਫੈਸਰ ਸ਼ਵੇਤਾ ਸ਼ੇਨੋਏ ਨੇ ਇਸ ਸਮਗਾਮ ਦੀ ਪ੍ਰਧਾਨਗੀ ਕੀਤੀ ਅਤੇ ਅਜ਼ਾਦੀ ਦਿਵਸ ਅਤੇ ਤੀਆਂ ਦਾ ਤਿਉਹਾਰ ਦੀ ਵਧਾਈ ਦਿੰਦਿਆਂ ਹੋਇਆਂ ਵਿਦਿਆਰਥੀਆਂ ਨੂੰ ਇਹਨਾਂ ਦਿਵਸਾਂ ਦੀ ਮਹੱਤਤਾ ਦੱਸੀ।ਉਨ੍ਹਾਂ ਕਿਹਾ ਕਿ ਅਪਣਾ ਪੁਰਖਾਂ ਦੀ ਕੁਰਬਾਨੀ ਸਦਕਾ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਡੀਨ ਅਕਾਦਮਿਕ ਮਾਮਲਾ ਪ੍ਰੋਫੈਸਰ ਸਰਬਜੋਤ ਸਿੰਘ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਹਰਦੀਪ ਸਿੰਘ ਵੀ ਹਾਜ਼ਰ ਸਨ।ਵਿਭਾਗ ਮੁਖੀ ਮਨਦੀਪ ਕੌਰ ਨੇ ਧੰਨਵਾਦ ਕੀਤਾ।ਪ੍ਰੋਗਰਾਮ ਵਿਚ ਵਿਭਾਗ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਦੂਸਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੀ ਪੂਰੀ ਦਿਲਚਸਪੀ ਨਾਲ ਸ਼ਿਰਕਤ ਕੀਤੀ ਅਤੇ ਕੇਕ ਕੱਟ ਅਜ਼ਾਦੀ ਦਿਵਾਸ ਅਤੇ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …