ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ `ਤੇ ਸ੍ਰੀ ਗੁਰੂ ਹਰਿਕ੍ਰਿਸ਼ਨ
ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਅੰਤਰ ਹਰਿਕ੍ਰਿਸ਼ਨ ਗਿਆਨ ਪਰਖ ਮੁਕਾਬਲਾ ਕਰਵਾਇਆ ਗਿਆ।ਇਹ ਗਿਆਨ ਪਰਖ ਮੁਕਾਬਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੁਕਾਬਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਰਚਨਾ, ਫਲਸਫੇ ਅਤੇ ਇਤਿਹਾਸਕ ਸਥਾਨਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ।ਮੁਕਾਬਲੇ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਦੋ ਵਿਦਿਆਰਥੀਆਂ ਅਨੰਤਬੀਰ ਸਿੰਘ ਅਤੇ ਗੁਰਲੀਨ ਕੌਰ ਨੇ ਪਹਿਲਾ ਸਥਾਨ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੇ ਦੂਜਾ ਸਥਾਨ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਨੇ ਤੀਜਾ ਸਥਾਨ ਹਾਸਲ ਕੀਤਾ।ਚੇਅਰਮੈਨ ਚੀਫ਼ ਖ਼ਾਲਸਾ ਦੀਵਾਨ ਸੰਸਥਾਵਾਂ ਭਾਗ ਸਿੰਘ ਅਣਖੀ, ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ, ਐਡੀ: ਸਕੱਤਰ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media