Thursday, June 11, 2026

ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਸੇਮੀ ਮਾਨਸਾ ਦਾ ਸਟੇਟ ਐਵਾਰਡ ਨਾਲ ਸਨਮਾਨ

 ਭੀਖੀ, 20 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਦਾ ਰਾਜ ਪੱਧਰੀ ਸਮਾਗਮ ਜਲੰਧਰ ਵਿਖੇ ਹੋਇਆ, ਜਿਥੇ ਸੂਬੇ PUNJ2008201915ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਇਆ।ਇਸ ਸਮੇਂ ਕੈਪਟਨ ਅਮਰਿੰਦਰ ਵਲੋਂ ਜ਼ਿਲ੍ਹਾ ਮਾਨਸਾ ਦੇ ਤਰਸੇਮ ਚੰਦ ਉਰਫ਼ ਸੇਮੀ ਮਾਨਸਾ (ਪ੍ਰੈਸ ਫੋਟੋਗ੍ਰਾਫਰ ਅਜੀਤ ਮਾਨਸਾ) ਦਾ ਸਮਾਜ ਸੇਵਾ ਨੂੰ ਸਮਰਪਿਤ ਹੋਣ ਕਰਕੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੀ ਮੌਜੂਦ ਸਨ।

 

 

Check Also

ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼

ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …

Leave a Reply