Monday, July 14, 2025
Breaking News

ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਨੈਤਿਕ ਸਿੱਖਿਆ ਇਮਤਿਹਾਨ-2019’ ਕਰਵਾਇਆ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ PUNJ2008201925ਮਨਾਉਂਦਿਆ ਹੋਇਆ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਯੋਗ ਅਗਵਾਈ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵੱਖ-ਵੱਖ ਧਾਰਮਿਕ ਅਤੇ ਨੈਤਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਨੂੰ ਅੱਗੇ ਤੋਰਦਿਆਂ ਹਰ ਸਾਲ ਦੀ ਤਰ੍ਹਾਂ ਕਾਲਜ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ‘ਨੈਤਿਕ ਸਿੱਖਿਆ ਇਮਤਿਹਾਨ-2019’ ਕਰਵਾਇਆ ਗਿਆ। ਜਿਸ ’ਚ ਕਾਲਜ ਦੇ +1 ਅਤੇ +2 ਦੇ 70 ਦੇ ਕਰੀਬ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਵਿੰਡਾ ਦੇਵੀ ਦੇ 20 ਵਿਦਿਆਰਥੀਆਂ ਨੇ ਹਿੱਸਾ ਲਿਆ।
    ਮਨੁੱਖ ਦੇ ਜੀਵਨ ’ਚ ਧਰਮ ਅਤੇ ਨੈਤਿਕਤਾ ਦਾ ਅਹਿਮ ਸਥਾਨ ਹੈ ਜਿਸ ਨੂੰ ਦ੍ਰਿੜ ਕਰਨ ਲਈ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅਕਾਦਮਿਕ ਵਿਦਿਆ ਦੇ ਨਾਲ ਨਾਲ ਧਾਰਮਿਕ ਅਤੇ ਨੈਤਿਕ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਜਾਂਦਾ ਹੈ।ਹਰ ਸਾਲ ਸਟੱਡੀ ਸਰਕਲ ਦੁਆਰਾ ਲਏ ਜਾਂਦੇ ਇਸ ਇਮਤਿਹਾਨ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਇਤਿਹਾਸ, ਕਦਰਾਂ ਕੀਮਤਾਂ ਅਤੇ ਵਿਰਸੇ ਨਾਲ ਜੋੜ ਕੇ ਨੈਤਿਕ ਗੁਣਾਂ ਦਾ ਸੰਚਾਰ ਕਰਨਾ ਹੈ।
    ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਜੇਕਰ ਉਨ੍ਹਾਂ ਵਿੱਚ ਧਰਮ ਅਤੇ ਨੈਤਿਕਤਾ ਵਰਗੇ ਗੁਣ ਪੈਦਾ ਕੀਤੇ ਜਾਣ ਤਾਂ ਹੀ ਸੁਚੱਜੇ ਸਮਾਜ ਦੀ ਉਸਾਰੀ ਹੋ ਸਕੇਗੀ।ਸਟੱਡੀ ਸਰਕਲ ਵੱਲੋਂ ਯੂਨਿਟ ਇੰਚਾਰਜ ਰਣਜੀਤ ਸਿੰਘ ਅਤੇ ਜਸਪਿੰਦਰ ਕੌਰ  ਨੇ ਪ੍ਰੀਖਿਆ ਦੇ ਸੁਪਰਡੈਂਟ ਅਤੇ ਮਨਦੀਪ ਕੌਰ ਨੇ ਨਿਗਰਾਨ ਦੀ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਕਾਲਜ ਦੀ ਧਾਰਮਿਕ ਕਮੇਟੀ ਦੇ ਮੈਂਬਰ ਪ੍ਰੋ. ਸਿਮਰਨਜੀਤ  ਕੌਰ ਅਤੇ ਪ੍ਰੋ. ਰਣਜੀਤ ਸਿੰਘ ਦੀ ਨੈਤਿਕ ਸਿੱਖਿਆ ਇਮਤਿਹਾਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਉਪਰਾਲੇ ਲਈ ਸ਼ਲਾਘਾ ਕੀਤੀ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …

Leave a Reply