ਜੰਮੂ-ਕਸ਼ਮੀਰ ਵਿਖੇ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਵਾਈਸ ਆਫ ਅੰਮ੍ਰਿਤਸਰ ਵਲੋਂ ਅੱਜ ਜੰਮੂ-ਕਸ਼ਮੀਰ ਵਿਖੇ ਲੋਕਾਂ ਲਈ ਰਾਹਤ ਸਮੱਗਰੀ, ਜਿਸ ਵਿਚ ਕੰਬਲ ਤੇ ਸੁੱਕਾ ਰਾਸ਼ਨ ਆਦਿ ਸ਼ਾਮਿਲ ਸੀ ਨੂੰ ਰਵਾਨਾ ਕਰਨ ਸਮੇਂ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਉਨਾਂ ਨੇ ਰਾਹਤ ਸਮੱਗਰੀ ਰਵਾਨਾ ਕੀਤੀ।ਇਸ ਮੌਕੇ ਸਰਵ ਸ੍ਰੀ ਡਾ. ਰਾਕੇਸ਼ ਸ਼ਰਮਾ , ਸੀਨੂ ਅਰੋੜਾ, ਇੰਦੂ ਅਰੋੜਾ ਤੇ ਗੁਨਬੀਰ ਸਿੰਘ ਆਦਿ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …