ਭੀਖੀ, 21 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਨਗਰ ਕੌਾਸਲ ਬੁਢਲਾਡਾ ਦੇ ਸਾਬਕਾ ਕਾਂਗਰਸੀ ਪ੍ਰਧਾਨ ਸੁਭਾਸ਼ ਸਿੰਗਲਾ ਸਾਥੀਆਂ ਸਮੇਤ ਭਾਜਪਾ `ਚ ਸ਼ਾਮਲ ਹੋ ਗਏ।ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਵਿਨੋਦ ਕੁਮਾਰ ਗਰਗ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ, ਸੂਬਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਜਨਰਲ ਸਕੱਤਰ ਪ੍ਰਵੀਨ ਬਾਂਸਲ, ਦਿਆਲ ਸਿੰਘ ਸੋਢੀ, ਸੰਗਠਨ ਸਕੱਤਰ ਦਿਨੇਸ਼ ਕੁਮਾਰ ਅਤੇ ਹੋਰਨਾਂ ਆਗੂਆਂ ਦੀ ਮੌਜੂਦਗੀ `ਚ ਸਿੰਗਲਾ ਨੂੰ ਪਾਰਟੀ `ਚ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸਮੇਂ 19 ਮਹੀਨਿਆਂ ਦੀ ਜੇਲ੍ਹ ਕੱਟਣ ਵਾਲੇ ਜਨ ਸੰਘ ਆਗੂ ਸਵਰਗੀ ਰੋਸ਼ਨ ਲਾਲ ਸਿੰਗਲਾ ਦੇ ਬੇਟੇ ਸਿੰਗਲਾ ਨੇ ਭਾਜਪਾ ਪ੍ਰਦੇਸ਼ ਸਕੱਤਰ ਪ੍ਰਵੀਨ ਬਾਂਸਲ ਦੀ ਪੇ੍ਰਰਨਾ ਸਦਕਾ ਘਰ ਵਾਪਸੀ ਕੀਤੀ ਹੈ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media