ਸੰਗਰੂਰ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ
ਦੁਕਾਨ ਅੰਦਰ ਪਿਆ ਕਾਉਂਟਰ ਤੇ ਕਰਿਆਨੇ ਦਾ ਕਾਫੀ ਸਮਾਨ ਸੜ ਕੇ ਸੁਆਹ ਹੋ ਗਿਆ।ਦੁਕਾਨ ਦੇ ਮਾਲਕ ਹੰਸ ਰਾਜ (ਲੀਲਾ ਪੰਡਤ) ਨੇ ਦੱਸਿਆ ਕਿ ਉਨਾਂ ਨੂੰ ਰਾਤ ਨੂੰ ਤਕਰੀਬਨ ਇਕ ਵਜੇ ਦੁਕਾਨ ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਤਾਂ ਉਨਾਂ ਨੇ ਗੁਆਂਢੀਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ।ਪਰ ਦੁਕਾਨ ਅੰਦਰ ਅੱਗ ਕਾਫੀ ਫੈਲ ਚੁੱਕੀ ਸੀ, ਜਿਸ ਕਾਰਨ ਦੁਕਾਨ ਵਿੱਚ ਪਿਆ ਸਮਾਨ ਕਾਫੀ ਅੱਗ ਦੀ ਭੇਂਟ ਚੜ ਗਿਆ।ਉਨ੍ਹਾਂ ਕਿਹਾ ਕਿ ਦੁਕਾਨ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਭਾਵੇਂ ਫੌਰੀ ਕੋਈ ਪਤਾ ਨਹੀਂ ਲੱਗ ਰਿਹਾ।ਪਰ ਜਿੰਨਾਂ ਹਾਲਾਤਾਂ ਵਿੱਚ ਦੁਕਾਨ ਨੂੰ ਅੱਗ ਲੱਗੀ ਹੈ, ਉਸ ਤੋ ਜਾਪਦਾ ਹੈ ਕਿ ਇਹ ਅੱਗ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਲਗਾਈ ਹੈ।ਚੀਮਾਂ ਥਾਣਾ ਦੇ ਇੰਚਾਰਜ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਪੁਲਿਸ ਪਾਰਟੀ ਨਾਲ ਪਹੁੰਚ ਕੇ ਮੌਕਾ ਵੇਖਿਆ ਘਟਨਾ ਦੀ ਪੜਤਾਲ ਕਰਕੇ ਦੋਸ਼ੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਦਾ ਭਰੋਸਾ ਦਿਵਾਇਆ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media