ਫ਼ਸਲਾਂ ਦੇ ਸਹੀ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼
ਸੰਗਰੂਰ / ਲੌਂਗੋਵਾਲ, 23 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਭਵਾਨੀਗੜ੍ਹ ਦੇ ਵੱਖ ਵੱਖ ਪਿੰਡਾਂ ਮਹਿਸਮਪੁਰ, ਨੰਦਗੜ੍ਹ, ਗਹਿਲਾਂ, ਰਸੂਲਪੁਰ ਛੰਨਾਂ, ਦਿੱਤੂਪਰ ਆਦਿ ਦਾ ਦੌਰਾ ਕਰਕੇ ਬਰਸਾਤੀ ਪਾਣੀ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ।ਸਿੰਗਲਾ ਨੇ ਪਿੰਡਾਂ ਦੇ ਨਿਵਾਸੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਹਰੇਕ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਅਤੇ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਫੌਰੀ ਢੁੱਕਵੇਂ ਕਦਮ ਪੁੱਟੇ ਜਾਣਗੇ।ਉਨ੍ਹਾਂ ਘਾਬਦਾਂ ਚੋਏ ਦੇ ਪਾਣੀ ਦੀ ਲਪੇਟ ਵਿੱਚ ਆਉਣ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਵੀ ਦਿੱਤੇ।ਉਨ੍ਹਾਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੰਦ ਪਏ ਸਾਈਫਨਾਂ ਨੂੰ ਮੁੜ ਬਣਾਏ ਜਾਣ ਦੇ ਆਦੇਸ਼ ਵੀ ਦਿੱਤੇ।
ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਤਰਫੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਉਹ ਵੀ ਆਪਣੇ ਹਲਕੇ ਵਿੱਚ ਪਿੰਡਾਂ ਦਾ ਜਾਇਜ਼ਾ ਲੈ ਰਹੇ ਹਨ ਅਤੇ ਜਿਹੜੇ ਵੀ ਪਿੰਡਾਂ ਵਿੱਚ ਬਰਸਾਤੀ ਪਾਣੀ ਕਾਰਨ ਕੋਈ ਨੁਕਸਾਨ ਹੋਇਆ ਹੈ, ਉਸ ਦਾ ਬਣਦਾ ਮੁਆਵਜ਼ਾ ਦੇਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਫ਼ਸਲਾਂ ਦੇ ਨੁਕਸਾਨ ਨਾਲ ਹੀ ਕੁੱਝ ਘਰਾਂ ਵਿੱਚ ਪਾਣੀ ਨਾਲ ਹੋਏ ਨੁਕਸਾਨ ਬਾਰੇ ਲੋਕਾਂ ਦੇ ਕੈਬਨਿਟ ਮੰਤਰੀ ਨੂੰ ਦੱਸਿਆ।ਕਿਸਾਨਾਂ ਨੇ ਡਰੇਨ ਦੀ ਡੂੰਘੀ ਪੁਟਾਈ ਕਰਨ ਅਤੇ ਦੋਵਾਂ ਪਾਸਿਆਂ `ਤੇ ਢੁੱਕਵੀਂ ਪਟੜੀ ਬਣਾਉਣ ਦੀ ਮੰਗ ਵੀ ਕੀਤੀ।ਸਿੰਗਲਾ ਨੇ ਹਾਂ ਪੱਖੀ ਹੁੰਗਾਰਾ ਦਿੰਦਿਆਂ ਜਲਦੀ ਹੀ ਕਾਰਵਾਈ ਅਮਲ ਵਿੱਚ ਲਿਆਂਦੇ ਜਾਣ ਦਾ ਵਿਸ਼ਵਾਸ ਦਿਵਾਇਆ।
ਇਸ ਮੌਕੇ ਐਸ.ਡੀ.ਐਮ ਅੰਕੁਰ ਮਹਿੰਦਰੂ, ਤਹਿਸੀਲਦਾਰ ਜੀਵਨ ਗਰਗ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media