ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਸਟਰੀਆ ਦੇ ਸ਼ਹਿਰ ਵਿਆਨਾ ਦੇ ਹਵਾਈ ਅੱਡੇ ’ਤੇ ਖ਼ਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ’ਤੇ
ਹੋਈ ਨਸਲੀ ਟਿੱਪਣੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਰਵੀ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਏਡ ਵੱਲੋਂ ਬਿਨਾ ਕਿਸੇ ਵਿਤਕਰੇ ਦੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ।ਇਸ ਸੰਸਥਾ ਦੇ ਵਲੰਟੀਅਰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿਧਾਂਤਾਂ ਅਨੁਸਾਰ ਬਿਨਾ ਭੇਦ-ਭਾਵ ਕੀਤੇ ਨਿਸ਼ਕਾਮ ਤੌਰ ’ਤੇ ਸੇਵਾਵਾਂ ਨਿਭਾਉਂਦੇ ਹਨ।ਦੁਨੀਆਂ ਭਰ ਵਿਚ ਆਈਆਂ ਮੁਸੀਬਤਾਂ ਸਮੇਂ ਇਸ ਸੰਸਥਾ ਵੱਲੋਂ ਲੋੜਵੰਦਾਂ ਦੀ ਬਾਂਹ ਫੜ੍ਹ ਕੇ ਸਿੱਖ ਧਰਮ ਦਾ ਨਾਂ ਉੱਚਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਲੌਂਗੋਵਾਲ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਸਿਧਾਂਤਾਂ ਅਨੁਸਾਰ ਬਿਨਾ ਭੇਦ-ਭਾਵ ਦੇ ਕੀਤੀ ਜਾ ਰਹੀ ਸੇਵਾ ਦੇ ਕਾਰਨ ਰਵੀ ਸਿੰਘ ਦੀ ਅੰਤਰ ਰਾਸ਼ਟਰੀ ਪੱਧਰ ’ਤੇ ਪਹਿਚਾਣ ਹੈ।ਮਨੁੱਖਤਾ ਦੀ ਸੇਵਾ ਲਈ ਸਦਾ ਤੱਤਪਰ ਰਹਿਣ ਵਾਲੇ ਅਜਿਹੇ ਸਿੱਖ ’ਤੇ ਸੌੜੀ ਸੋਚ ਕਾਰਨ ਕੀਤੀ ਗਈ ਗਲਤ ਟਿੱਪਣੀ ਅਤੀ ਨਿੰਦਣਯੋਗ ਹੈ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media