ਯੂ.ਪੀ ਸਰਕਾਰ ਵੱਲੋਂ ਕਾਨ੍ਹਪੁਰ ਦੇ ਡੀ.ਸੀ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ
ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨ੍ਹਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ) ਲਈ ਰਵਾਨਾ ਹੋਇਆ। ਕਾਨ੍ਹਪੁਰ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਮੇਂ ਉਤਰ ਪ੍ਰਦੇਸ਼ ਸਰਕਾਰ ਦੀ ਤਰਫੋਂ ਕਾਨ੍ਹਪੁਰ ਦੇ ਡਿਪਟੀ ਕਮਿਸ਼ਨਰ ਆਈ.ਏ.ਐ ਸੁਭਾਸ਼ ਚੰਦ ਸ਼ਰਮਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਕੀਤਾ ਗਿਆ।ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਲਾਰਡ ਪ੍ਰਧਾਨ, ਸੁਖਵਿੰਦਰ ਸਿੰਘ ਭੱਲਾ ਪ੍ਰਧਾਨ, ਗੁਰਪਾਲ ਸਿੰਘ ਚਾਵਲਾ, ਹਰਵਿੰਦਰ ਸਿੰਘ, ਗੁਰਜੀਤ ਸਿੰਘ, ਚਰਨਜੀਤ ਸਿੰਘ, ਉਜਾਗਰ ਸਿੰਘ, ਹਰਪ੍ਰੀਤ ਸਿੰਘ, ਬੀਬੀ ਕੁਲਵਿੰਦਰ ਕੌਰ ਸਮੇਤ ਸੰਗਤਾਂ ਹਾਜ਼ਰ ਸਨ।
ਨਗਰ ਕੀਰਤਨ ਨਾਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੜ, ਭਾਈ ਸੁਖਵਿੰਦਰ ਸਿੰਘ ਐਮ.ਏ, ਭਾਈ ਸਤਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ।ਨਗਰ ਕੀਰਤਨ ਭਲਕੇ 23 ਅਗਸਤ ਨੂੰ ਵਾਰਾਨਾਸੀ ਯੂ.ਪੀ ਲਈ ਰਵਾਨਾ ਹੋਵੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media