Friday, September 20, 2024

ਮੋਰਚੇ ਨਾਲ ਪੈਨਲ ਮੀਟਿੰਗ ਤੋਂ ਭੱਜੀ ਸਰਕਾਰ- ਠੇਕਾ ਮੁਲਾਜ਼ਮਾਂ ਵਲੋਂ ਮੋਰਿੰਡਾ ਬੱਸ ਸਟੈਂਡ ਫੂਕੀ ਅਰਥੀ

ਮੋਰਿੰਡਾ, 23 ਅਗਸਤ (ਪੰਜਾਬ ਪੋਸਟ ਬਿਊਰੋ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ `ਤੇ ਬਲਾਕ ਮੋਰਿੰਡਾ ਵਲੋਂ ਕੈਪਟਨ ਸਰਕਾਰ PUNJ2308201914ਨੂੰ ਮੀਟਿੰਗ ਤੋਂ ਭੱਜਣ `ਤੇ ਮੋਰਿੰਡਾ ਬੱਸ ਸਟੈਂਡ ਅੱਗੇ ਕੈਪਟਨ ਸਰਕਾਰ ਦੀ  ਅਰਥੀ ਫੂਕੀ ਗਈ ।ਪ੍ਰੈਸ ਨੁੂੰ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂ ਬਲਿਹਾਰ ਸਿੰਘ ਬਰਾਂਚ ਪ੍ਰਧਾਨ ਜਸਪਾਲ ਸਿੰਘ ਬਲਵਿੰਦਰ ਸਿੰਘ ਪ੍ਰੈਸ ਸਕੱਤਰ ਹਰਜੀਤ ਸਿੰਘ, ਕੁਲਵੀਰ ਸਿੰਘ, ਤਰਨਜੀਤ ਸਿੰਘ ਕੁਲਵਿੰਦਰ ਸਿੰਘ ਨੇ  ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ “ਦੀ ਪੰਜਾਬ ਐਡਹਾਕ, ਕੰਟਰੈਕਚੂਅਲ, ਡੇਲੀਵੇਜ਼, ਟੈਂਪਰੇਰੀ, ਵਰਕਚਾਰਜ ਐਂਡ ਆਊਟਸੋਰਸਡ ਇੰਮਪਲਾਇਜ਼ ਵੈਲਫੇਅਰ ਐਕਟ 2016 ਨੂੰ ਇਨਬਿਨ ਲਾਗੂ ਕਰਨ ਅਤੇ ਸਮੂਹ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਆਜ਼ਾਦੀ ਦਿਵਸ਼ ਮੌਕੇ 14 ਅਗਸਤ ਨੂੰ ਜਲੰਧਰ ਵਿਖੇ ਕਾਲੇ ਚੋਲੇ ਪਾ ਕੇ ਸ਼ਹਿਰ ਵਿੱਚ ਰੋਸ਼ ਮਾਰਚ ਅਤੇ ਰਾਤ ਨੂੰ ਜਗਰਾਤਾ ਕਰਨ ਉਪਰੰਤ 15 ਅਗਸਤ ਨੂੰ ਆਜ਼ਾਦੀ ਦਿਵਸ `ਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਸਮਾਗਮ ਵੱਲ ਰੋਸ਼ ਮਾਰਚ ਕਰਨ ਦਾ ਸੰਘਰਸ਼ ਉਲੀਕਿਆ ਸੀ, ਜਿਸ ਦੌਰਾਨ ਕੱਚੇ ਮੁਲਾਜ਼ਮਾਂ ਦੇ ਰੋਹ ਅਤੇ ਰੌਂਅ ਨੂੰ ਵੇਖਦੇ ਹੋਏ ਜਲੰਧਰ ਪ੍ਰਸ਼ਾਸਨ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੂੰ 20 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਓਹਨਾਂ ਦੀ ਚੰਡੀਗੜ੍ਹ ਰਿਹਾਇਸ਼ ਤੇ ਮੀਟਿੰਗ ਕਰਨ ਦਾ ਲਿਖਤੀ ਪੱਤਰ ਦੇ ਕੇ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ।ਪ੍ਰਸ਼ਾਸਨ ਅਤੇ ਸਰਕਾਰ ਦੇ ਭਰੋਸੇ ਨੂੰ ਮੁੱਖ ਰੱਖਦਿਆਂ ਮੋਰਚੇ  ਵਲੋਂ 14 ਅਤੇ 15 ਅਗਸਤ ਨੂੰ ਜਲੰਧਰ ਵਿਖੇ ਕੀਤੇ ਜਾਣ ਵਾਲੇ ਸੰਘਰਸ਼ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਸੀ।
             ਪਰ ਜਦੋਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ਼ `ਤੇ ਪਹੁੰਚੇ ਤਾਂ ਮੁੱਖ ਮੰਤਰੀ ਪੰਜਾਬ ਮੀਟਿੰਗ ਕਰਨ ਤੋਂ ਭੱਜ ਗਏ ਜਿਸ ਉਪਰੰਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਮੌਕੇ ਤੇ ਹੀ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਅਗਲੇ ਸੰਘਰਸ਼ਾਂ ਦਾ ਐਲਾਨ ਕਰਦੇ ਹੋਏ 21 ਅਗਸਤ ਤੋਂ 28 ਅਗਸਤ ਤੱਕ ਪੰਜਾਬ ਦੇ ਸਮੂਹ ਜ਼ਿਲਿਆਂ, ਬਲਾਕਾਂ, ਤਹਿਸ਼ੀਲਾਂ ਅਤੇ ਪਿੰਡ ਪੱਧਰ `ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ 25 ਅਗਸਤ ਨੂੰ ਪਟਿਆਲਾ ਵਿਖੇ  ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply