ਭੀਖੀ/ਮਾਨਸਾ, 24 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਯੋਗ ਪ੍ਰਬੰਧਾ ਨੂੰ ਲੈ ਕੇ ਡਿਪਟੀ
ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੁਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਜਰੂਰੀ ਸਾਮਾਨ ਅਤੇ ਅਮਲਾ ਮੁਸਤੈਦ ਰਹੇ।ਉਨ੍ਹਾਂ ਜਿੱਥੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਧਿਕਾਰੀ ਨੂੰ ਰਾਸ਼ਨ ਸਪਲਾਈ ਦੇ ਪ੍ਰਬੰਧ ਕਰਨ ਰੱਖਣ ਲਈ ਕਿਹਾ ਉੱਥੇ ਹੀ ਸਿਵਲ ਸਰਜਨ ਨੂੰ ਸੱਪ ਦੇ ਡੰਗ ਤੋਂ ਬਚਾਅ ਵਾਲੀਆਂ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਲਈ ਦਵਾਈਆਂ ਤਿਆਰ ਰੱਖਣ ਲਈ ਕਿਹਾ। ਉਨ੍ਹਾਂ ਐਸ.ਡੀ.ਐਮ ਬੁਢਲਾਡਾ ਅਤੇ ਮਾਨਸਾ ਨੂੰ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਨਿਰਧਾਰਿਤ ਕੀਤੀਆਂ ਥਾਵਾ ਜਿਵੇਂ ਕਿ ਗੁਰੂਦੁਆਰਾ ਸਾਹਿਬ, ਮੰਦਿਰ, ਧਰਮਸ਼ਾਲਾਵਾਂ ਆਦਿ ਦੀ ਲਿਸਟ ਪੁਲਿਸ ਅਤੇ ਆਰਮੀ ਨਾਲ ਸਾਂਝੀ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓ, ਸਰਪੰਚ, ਯੂਥ ਕਲੱਬ ਵੀ ਕਿਸੇ ਵੀ ਤਰਾਂ ਦੇ ਆਫ਼ਤ ਪ੍ਰਬੰਧਨ ਲਈ ਮੁਸਤੈਦ ਰਹਿਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਡੀ.ਐਮਜ਼ ਵੱਲੋਂ ਪਿੰਡ ਵਾਈਜ਼ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਹਰ ਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ।ਉਨ੍ਹਾਂ ਦੱਸਿਆ ਕਿ ਆਰਮੀ ਵੱਲੋਂ ਕਿਸ਼ਤੀਆਂ ਅਤੇ ਟੈਂਟ ਦਾ ਪ੍ਰਬੰਧ ਕੀਤਾ ਗਿਆ ਹੈ, ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਅਤੇ ਪ੍ਰਸ਼ਾਸ਼ਨ ਦਾ ਸੁਚੱਜਾ ਤਾਲਮੇਲ ਹੈ ਅਤੇ ਜ਼ਰੂਰਤ ਪੈਣ ਤੇ ਐਨ.ਡੀ.ਆਰ.ਐਫ਼ ਦੀ ਵੀ ਮਦਦ ਲਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ, ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ ਮੌਜੂਦ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media