ਅੰਮ੍ਰਿਤਸਰ, 22 ਸਤੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੀ.ਐਚ.ਡੀ. ਖੋਜਾਰਥੀਆਂ ਲਈ 21-ਦਿਨਾ ਇੰਟਰਐਕਸ਼ਨ ਪ੍ਰੋਗਰਾਮ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਅੱਜ ਇਥੇ ਸੰਪੰਨ ਹੋ ਗਿਆ। ਇਸ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਤੋਂ 30 ਖੋਜਾਰਥੀਆਂ ਨੇ ਭਾਗ ਲਿਆ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਇਸ ਮੌਕੇ ਮੁੱਖ ਮਹਿਮਾਨ ਸਨ। ਕੋਰਸ ਕੋ-ਆਰਡੀਨੇਟਰ ਅਤੇ ਸੋਸ਼ਿਆਲੋਜੀ ਵਿਭਾਗ ਦੇ ਪ੍ਰੋਫੈਸਰ, ਡਾ. ਗੁਰਪ੍ਰੀਤ ਬੱਲ ਨੇ ਕੋਰਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਕਾਦਮਿਕ ਸਟਾਫ ਕਾਲਜ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਆਪਣੇ ਵਿਚਾਰ ਪੇਸ ਕਰਦਿਆਂ ਡਾ. ਢਿੱਲੋਂ ਨੇ ਅੱਜ ਸਮੇਂ ਦੀ ਲੋੜ ਹੈ ਕਿ ਖੋਜਾਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਸੱਚੀ ਅਤੇ ਮੌਲਿਕ ਖੋਜ ਕਰਨ। ਉਨ੍ਹਾਂ ਕਿਹਾ ਕਿ ਖੋਜਾਰਥੀਆਂ ਨੂੰ ਸਿਰਫ ਖੋਜ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਇਸ ਨਾਲ ਸਬੰਧਤ ਪ੍ਰਸ਼ਾਸ਼ਨ ਅਤੇ ਵਿਤੀ ਸੋਮਿਆਂ ਆਦਿ ਬਾਰੇ ਸੋਚਣਾ ਚਾਹੀਦਾ ਹੈ। ਇਸ ਕਾਰਜ ਦੀ ਜ਼ਿੰਮੇਵਾਰੀ ਉਸ ਅਦਾਰੇ ਜਾਂ ਯੂਨੀਵਰਸਿਟੀ ਦੀ ਹੁੰਦੀ ਹੈ, ਜਿਥੇ ਉਹ ਸਿਖਿਆ ਹਾਸਲ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰੋ. ਨਾਗਪਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਵਿਦਵਾਨਾਂ ਵਲੋਂ ਸਮਾਜ ਵਿਗਿਆਨ ਸਬੰਧੀ ਗਿਆਨ ਭਰਪੂਰ ਲੈਕਚਰ ਦਿੱਤੇ ਗਏ ਅਤੇ ਆਸ ਪ੍ਰਗਟਾਈ ਕਿ ਇਹ ਖੋਜਾਰਥੀਆਂ ਦੇ ਹਿਤ ਵਿਚ ਲਾਹੇਵੰਦ ਸਾਬਤ ਹੋਣਗੇ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media