Friday, September 20, 2024

ਪੋਸ਼ਣ ਅਭਿਆਨ `ਚ ਅਹਿਮ ਭੂਮਿਕਾ ਨਿਭਾਉਣ `ਤੇ ਮਾਨਸਾ ਨੂੰ ਮਿਲਿਆ ਐਵਾਰਡ

ਸਿਮਰਤੀ ਇਰਾਨੀ ਕੋਲੋਂ ਡੀ.ਸੀ.ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਐਵਾਰਡ ਪ੍ਰਾਪਤ ਕੀਤਾ

PPNJ2508201901ਭੀਖੀ, 25 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜਿਲ੍ਹੇ ਵਿਚ ਪੋਸ਼ਣ ਮਾਹ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਨਵੀਂ ਦਿੱਲੀ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਉਚੇਚੇ ਤੌਰ `ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਮਾਨਸਾ ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ।ਨਵੀਂ ਦਿੱਲੀ ਵਿਖੇ ਹੋਏ ਸਮਾਰੋਹ ਦੌਰਾਨ ਮਾਨਸਾ ਜਿਲ੍ਹੇ ਨੂੰ ਪੋਸ਼ਣ ਅਭਿਆਨ ਤਹਿਤ ਵਧੀਆ ਗਤੀਵਿਧੀਆਂ ਕਰਵਾਉਣ ਤਹਿਤ ਉਤਮ ਜਿਲ੍ਹੇ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਹ ਐਵਾਰਡ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਭਲਾਈ ਮੰਤਰੀ ਸ੍ਰੀਮਤੀ ਸਿਮਰਤੀ ਇਰਾਨੀ ਨੇ ਉਚੇਚੇ ਤੌਰ ਤੇ ਡਿਪਟੀ ਕਮਿਸ਼ਨਰ ਨੂੰ ਵਧਾਈ ਦਿੰਦਿਆਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਅਵਾਰਡ ਜ਼ਮੀਨੀ ਪੱਧਰ `ਤੇ ਪੋਸ਼ਣ ਅਭਿਆਨ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਦੇ ਸਿਟੇ ਵਜ਼ੋ ਦਿੱਤਾ ਜਾ ਰਿਹਾ ਹੈ।
      ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ, ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਅਤੇ ਸਵੱਸਥ ਭਾਰਤ ਪ੍ਰੇਰਕ ਆਦਿਤਯ ਮਦਾਨ ਨੇ ਸਮਾਗਮ ਦੌਰਾਨ ਇਹ ਅਵਾਰਡ ਪ੍ਰਾਪਤ ਕੀਤਾ।ਪਿਛਲੇ ਸਾਲ ਵੀ ਪੋਸ਼ਣ ਅਭਿਆਨ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੂੰ ਕੌਮੀ ਐਵਾਰਡ ਨਾਲ ਨਿਵਾਜਿਆ ਗਿਆ ਸੀ।
        ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਪੋਸ਼ਣ ਅਭਿਆਨ ਦਾ ਮੁੱਖ ਮੰਤਵ ਕੁਪੋਸ਼ਣ ਦਾ ਖਾਤਮਾ ਕਰਨਾ ਹੈ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀਮਤੀ ਸਿਮਰਤੀ ਈਰਾਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੋਸ਼ਣ ਅਭਿਆਨ ਦਾ ਮੁੱਖ ਮਨਰੋਥ 6 ਸਾਲ ਤੱਕ ਦੇ ਬੱਚਿਆਂ ਵਿੱਚ ਸਰੀਰਿਕ ਵਿਕਾਸ ਦੀ ਕਮੀ, ਜਨਮ ਸਮੇਂ ਬੱਚਿਆ ਦਾ ਘੱਟ ਵਜ਼ਨ, ਬੌਨੇਪਣ ਦੀ ਸਮੱਸਿਆ, ਪੋਸ਼ਕ ਅਹਾਰ ਦੀ ਕਮੀ ਅਤੇ ਅਨੀਮਿਆ ਨੂੰ ਦੂਰ ਕਰਨਾ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਨੂੰ ਮੁੱਖ ਤੌਰ `ਤੇ ਸ਼ਾਮਲ ਕੀਤਾ ਗਿਆ।ਹੇਠਲੇ ਪੱਧਰ `ਤੇ ਪੋਸ਼ਣ ਰੈਲੀਆਂ, ਗੋਦ ਭਰਾਈ, ਨਵ ਵਿਆਹੁਤਾ ਜੋੜਿਆਂ ਨੂੰ ਭਰੂਣ ਹੱਤਿਆ ਨਾ ਕਰਨ ਬਾਰੇ ਜਾਗਰੂਕ ਕਰਨਾ, ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਅਤੇ ਕੁਪੋਸ਼ਣ ਨਾਲ ਹੋਣ ਵਾਲੀਆਂ ਵੱਖ-ਵੱਖ ਤਰਾਂ ਦੀ ਬਿਮਾਰੀਆਂ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਘੱਟ ਖੂਨ ਵਾਲੇ ਬੱਚਿਆਂ ਦੀ ਤਿੰਨ ਤਿੰਨ ਮਹੀਨਿਆਂ ਬਾਅਦ ਸਪੈਸ਼ਲ ਮੋਨੀਟਰਿੰਗ ਕੀਤੀ ਗਈ। ਵਿਭਾਗ ਦਾ ਮੁੱਖ ਨਾਅਰਾ `ਪੌਸ਼ਟਿਕ ਖਾਓ, ਤੰਦਰੁਸਤ ਰਹੋ` ਰਿਹਾ। ਉਨਾਂ ਕਿਹਾ ਕਿ ਸੂਬੇ ਵਿੱਚ ਕੁਪੋਸ਼ਣ ਮੁਕਤ ਸਿਰਜਣਾ ਲਈ ਜਿਥੇ ਚੰਗੀ ਖੁਰਾਕ ਖਾਣੀ ਜ਼ਰੂਰੀ ਹੈ, ਉਥੇ ਸਿਹਤਮੰਦ ਆਦਤਾਂ ਵੀ ਪਾਉਣੀਆਂ ਜ਼ਰੂਰੀ ਹਨ।
 ਇਸ ਅਭਿਆਨ ਦੀ ਸਫਲਤਾ ਲਈ ਆਂਗਣਵਾੜੀ ਵਰਕਰਾਂ ਅਤੇ ਆਸ਼ਾ, ਏ.ਐਨ.ਐਮ ਅਤੇ ਡੇ.ਐਨ.ਆਰ.ਐਲ.ਐਮ (ਪੇਵਿਕਾਸ) ਨੇ ਬਹੁਤ ਮਿਹਨਤ ਕੀਤੀ।ਇਸ ਤਰਾਂ ਦੇ ਐਵਾਰਡ ਦਾ ਸਿਹਰਾ ਇਨ੍ਹਾਂ ਸਾਰਿਆਂ ਨੂੰ ਜਾਂਦਾ ਹੈ।
 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply