Thursday, August 13, 2026

ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਨਵੀਂ ਦਿੱਲੀ, 25 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਭਾਜਪਾ ਆਗੂ ਸਵ. ਅਰੁਣ ਜੇਤਲੀ ਨੂੰ ਅੱਜ ਨਮ ਅੱਖਾਂ PPNJ2508201916ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।ਨਵੀਂ ਦਿੱਲੀ ਸਥਿਤ ਨਿਗਮ ਬੋਧ ਘਾਟ ਵਿਖੇ ਅਰੁਣ ਜੇਤਲੀ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਚਿਤਾ ਨੂੰ ਅਗਨੀ ਉਨਾਂ ਦੇ ਬੇਟੇ ਰੋਹਨ ਜੇਤਲੀ ਨੇ ਦਿਖਾਈ। ਇਸ ਤੋਂ ਪਹਿਲਾਂ ਉਨਾਂ ਦੀ ਮ੍ਰਿਤਕ ਦੇਹ ਅਤਿਮ ਦਰਸ਼ਨਾਂ ਲਈ ਭਾਜਪਾ ਦੇ ਦਫਤਰ `ਚ ਰੱਖੀ ਗਈ। ਅੰਤਿਮ ਸਸਕਾਰ ਵਿੱਚ ਉਪ ਰਾਸ਼ਟਰਪਤੀ ਐਮ. ਵੈਂਕਹੀਆ ਨਾਇਡੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਕਾਰਜਕਾਰੀ ਕੌਮੀ ਪ੍ਰਧਾਨ ਜੇ.ਪੀ ਨੱਢਾ ਤੇ ਹੋਰ ਸ਼ਖਸ਼ੀਅਤਾਂ ਤੇ ਅਰੁਣ ਜੇਤਲੀ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply