Saturday, September 12, 2026

ਆਲ ਇੰਡੀਆ ਬੈਡਮਿੰਟਨ ਚੈਂਪੀਅਨਸ਼ਿਪ ਹੰਸ ਰਾਜ ਸਟੇਡੀਅਮ ਵਿਖੇ ਅੱਜ ਤੋਂ- ਮਨੋਰੰਜਨ ਕਾਲੀਆ ਕਰਨਗੇ ਉਦਘਾਟਨ

175 ਪੁਰਸ਼ ਤੇ ਮਹਿਲਾ ਖਿਡਾਰੀ ਲੈਣਗੇ ਚੈਂਪੀਅਨਸ਼ਿਪ ਵਿਚ ਹਿੱਸਾ

PPN22091416ਜਲੰਧਰ, 22 ਸਤੰਬਰ (ਹਰਦੀਪ ਸਿੰਘ ਦਿਓਲ, ਪਵਨਦੀਪ ਸਿੰਘ) – ਆਲ ਇੰਡੀਆ ਨਾਰਥ ਜ਼ੋਨ ਇੰਟਰ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ 23 ਤੋਂ 25 ਸਤੰਬਰ ਤੱਕ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਜਲੰਧਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸੋਰ ਯਾਦਵ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨ ਵਿਧਾਇਕ ਸ੍ਰੀ ਮਨੋਰੰਜਨ ਕਾਲੀਆ 23 ਸਤੰਬਰ ਨੂੰ ਸਵੇਰੇ 9:30 ਵਜੇ ਕਰਨਗੇ।
ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿਚ 175 ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ ਜਿਨ੍ਹਾਂ ਵਿਚ 60 ਮਹਿਲਾ ਖਿਡਾਰੀ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਖਿਡਾਰੀਆਂ ਅਤੇ ਦਰਸ਼ਕਾਂ ਦੀ ਸਹੂਲਤ ਅਤੇ ਸੁਰੱਖਿਆ ਦੇ ਉਚਿੱਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਲਈ ਸਟੇਡੀਅਮ ਦੀ ਸਾਫ-ਸਫਾਈ, ਖਿਡਾਰੀਆਂ ਦੇ ਠਹਿਰਾਅ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ, ਪਾਰਕਿੰਗ, ਮੈਡੀਕਲ ਸੇਵਾਵਾਂ ਆਦਿ ਸਬੰਧੀ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਸ੍ਰੀ ਯਾਦਵ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਬੈਡਮਿੰਟਨ ਚੈਂਪੀਅਨਸ਼ਿਪ ਨੂੰ ਸਫਲ ਬਣਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਨਿਭਾਉਣ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply