Wednesday, November 13, 2024

ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸੁਬਰਾਮਨੀਅਮ ਸਵਾਮੀ ਦੇ ਬਿਆਨ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤ ਦੀਆਂ ਅਰਸੇ ਤੋਂ ਕੀਤੀਆਂ ਜਾਂਦੀਆਂ SGPC Logoਅਰਦਾਸਾਂ ਦਾ ਫਲ ਹੈ ਅਤੇ ਇਸ ਲਾਂਘੇ ’ਤੇ ਕਿਸੇ ਨੂੰ ਵੀ ਇਤਰਾਜ਼ ਪ੍ਰਗਟ ਨਹੀਂ ਕਰਨਾ ਚਾਹੀਦਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਵੱਲੋਂ ਲਾਂਘੇ ਸਬੰਧੀ ਦਿੱਤੀ ਗਈ ਪ੍ਰਤੀਕ੍ਰਿਆ ਦੇ ਸਬੰਧ ਵਿਚ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਲੌਂਗੋਵਾਲ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ 70 ਸਾਲ ਮਗਰੋਂ ਅੱਜ ਜਦੋਂ ਲਾਂਘਾ ਖੁੱਲ੍ਹਣ ਜਾ ਰਿਹਾ ਹੈ ਤਾਂ ਸੁਬਰਾਮਨੀਅਮ ਸਵਾਮੀ ਦਾ ਬਿਆਨ ਹੈਰਾਨੀ ਪ੍ਰਗਟ ਕਰਦਾ ਹੈ।ਉਨ੍ਹਾਂ ਕਿਹਾ ਕਿ ਇਹ ਕੱਲੇ ਸਿੱਖਾਂ ਲਈ ਹੀ ਨਹੀਂ, ਸਗੋਂ ਦੋਹਾਂ ਦੇਸਾਂ ਦੇ ਲੋਕਾਂ ਲਈ ਵੀ ਅਮਨ ਦਾ ਮਾਰਗ ਹੈ।ਇਸ ਦੇ ਖੁਲ੍ਹਣ ਨਾਲ ਦੋਹਾਂ ਦੇਸ਼ਾਂ ਦੀ ਆਪਸੀ ਭਾਈਚਾਰਕ ਸਾਂਝ ਹੋਰ ਮਜਬੂਤ ਹੋਵੇਗੀ।ਉਨ੍ਹਾਂ ਹੋਰ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਨੂੰ ਜੋੜਣ ਵਾਲੇ ਇਸ ਲਾਂਘੇ ਦੇ ਖਿਲਾਫ ਬੋਲਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਵਾਮੀ ਦੇ ਦਿੱਤੇ ਬਿਆਨ ਕਾਰਨ ਸਿੱਖ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲਾਂਘੇ ਦਾ ਕੰਮ ਜਾਰੀ ਰੱਖਣ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਲਾਂਘੇ ਦਾ ਕੰਮ ਨਵੰਬਰ ਦੇ ਪਹਿਲੇ ਹਫਤੇ ਤੱਕ ਮੁਕੰਮਲ ਹੋ ਜਾਵੇਗਾ।
 

Check Also

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …

Leave a Reply