ਭੀਖੀ, 27 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਸਮਾਲ ਸਕੇਲ ਇੰਡਸਟਰੀਜ਼ ਐਸੋਸੀਏਸ਼ਨ ਮਾਨਸਾ ਦੀ ਸਰਬਸੰਮਤੀ ਨਾਲ ਹੋਈ ਚੋਣ `ਚ ਰੂਪ ਸਿੰਘ ਸਰਦਾਰ ਇੰਡਸਟਰੀਜ਼ ਨੂੰ ਪ੍ਰਧਾਨ ਅਤੇ ਬਖਸ਼ੀਸ਼ ਸਿੰਘ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮਿੱਠਾ ਸਕੱਤਰ, ਮਨਦੀਪ ਸਿੰਘ, ਗੁਰਜੰਟ ਸਿੰਘ ਬੁਢਲਾਡਾ, ਹਰਜਿੰਦਰ ਸਿੰਘ ਅਤੇ ਜਸਪਾਲ ਸਿੰਘ ਕਲਸੀ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਚੁਣਿਆ ਗਿਆ।ਇਸ ਦੌਰਾਨ ਬਿਜਲੀ, ਬੈਂਕਾਂ ਤੇ ਹੋਰ ਵਿਭਾਗਾਂ ਨਾਲ ਸਬੰਧਿਤ ਕੰਮਾਂਕਾਰਾਂ ਤੋਂ ਪੇਸ਼ ਆ ਰਹੀਆਂ ਸਮੱਸਿਆਵਾਂ `ਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਨ੍ਹਾਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਸਾਂਝੇ ਤੌਰ `ਤੇ ਢੁੱਕਵੇਂ ਉਪਰਾਲੇ ਕਰਨ ਸਬੰਧੀ ਸਲਾਹ ਮਸ਼ਵਰਾ ਕੀਤਾ ਗਿਆ।ਨਵੇਂ ਚੁਣੇ ਗਏ ਪ੍ਰਧਾਨ ਨੇ ਕਿਹਾ ਕਿ ਉਹ ਇੰਡਸਟਰੀ ਸਬੰਧੀ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media