ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਦਿੱਲੀ ਦੇ ਵਿੱਤ ਸਲਾਹਕਾਰ ਜੀ.ਐਨ ਸ਼੍ਰੀਵਾਸਤਵਾ ਆਪਣੀ ਅੰਮ੍ਰਿਤਸਰ ਫੇਰੀ
ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪਹੁੰਚੇ।ਉਨ੍ਹਾਂ ਦਾ ਇਥੇ ਆਉਣ `ਤੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ, ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਤਕਨਾਲੋਜੀ ਦੇ ਮੈਂਬਰ ਇੰਚਾਰਜ ਡਾ: ਟੀ.ਐਸ ਚਾਹਲ, ਜਸਬੀਰ ਸਿੰਘ ਸਾਬਰ, ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਅਤੇ ਅਧੀਨ ਸਕੱਤਰ ਅਜੀਤ ਸਿੰਘ ਨੇ ਸਵਾਗਤ ਕੀਤਾ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨੂੰ `ਜੀ ਆਇਆਂ` ਆਖਿਆ।ਸ਼੍ਰੀਵਾਸਤਵਾ ਨੇ ਬੱਚਿਆਂ ਨੂੰ ਮਿਆਰੀ ਸਿਖਿਆ ਦੇਣ ਲਈ ਚੀਫ਼ ਖ਼ਾਲਸਾ ਦੀਵਾਨ ਦੇ ਸਕੂਲਾਂ ਵਲੋਂ ਕੀਤੇ ਜਾਂਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਉਹ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿਥੇ ਉਹਨਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਸ਼੍ਰੀਵਾਸਤਵਾ ਦਾ ਸਕੂਲ ਵਿਖੇ ਆਉਣ `ਤੇ ਧੰਨਵਾਦ ਕੀਤਾ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media